ਡਾ ਕੁਲਵੰਤ ਸਿੰਘ ਧਾਲੀਵਾਲ ਨੇ ਇਸ ਟੀਕੇ ਨੂੰ ਪ੍ਰਫੁੱਲਤ ਕਰਨ ਲਈ 3000 ਮੀਲ ਦੀ ਪੈਦਲ ਯਾਤਰਾ ਕੀਤੀ
ਵੈਕਸੀਨ ਹੀ ਕੋਰੋਨਾ ਮਹਾਂਮਾਰੀ ਦਾ ਹੱਲ- ਡਾ ਕੁਲਵੰਤ ਸਿੰਘ ਧਾਲੀਵਾਲ
ਮਾਨਚੈਸਟਰ , ਫਰਵਰੀ 2021 (ਗਿਆਨੀ ਅਮਰੀਕ ਸਿੰਘ ਰਾਠੌਰ )-
ਯੂ.ਕੇ. ਵਿਚ ਕੋਰੋਨਾ ਮਹਾਂਮਾਰੀ ਨੂੰ ਜਲਦੀ ਖ਼ਤਮ ਕਰਨ ਲਈ ਜਿੱਥੇ ਤਾਲਾਬੰਦੀ ਕੀਤੀ ਹੋਈ ਹੈ, ਉੱਥੇ ਹੀ ਜੰਗੀ ਪੱਧਰ 'ਤੇ ਕੋਰੋਨਾ ਟੀਕਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਰਲਡ ਕੈਂਸਰ ਕੇਅਰ ਦੇ ਗਲੋਬਲ ਰਾਜਦੂਤ ਡਾ: ਕੁਲਵੰਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ਤੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਵੈਕਸੀਨ ਹੀ ਕੋਵਿਡ 19 ਮਹਾਂਮਾਰੀ ਦਾ ਹੱਲ ਹੈ, ਕੋਰੋਨਾ ਟੀਕਾ ਲਗਵਾ ਕੇ ਸਾਨੂੰ ਸਿਹਤ ਵਿਭਾਗ ਦਾ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਧਾਲੀਵਾਲ ਨੇ ਆਕਸਫੋਰਡ ਵੈਕਸੀਨ ਲਈ 6 ਮਹੀਨੇ 23 ਦਿਨਾਂ ਵਿਚ 3000 ਕਿੱਲੋਮੀਟਰ ਦਾ ਪੈਦਲ ਸਫ਼ਰ ਤੈਅ ਕੀਤਾ ਸੀ। ਉਨ੍ਹਾਂ ਵੱਲੋਂ ਹੁਣ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਵਾਸੀਆਂ ਨੂੰ ਵੀ ਇਸ ਗੱਲ ਦੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਭਾਰਤ ਵਿੱਚ ਟੀਕਾ ਲੱਗ ਰਿਹਾ ਹੈ ਉਹ ਇਸ ਟੀਕੇ ਟੀਕੇ ਦੀ ਵਰਤੋਂ ਕਰਨ ਤੇ ਆਪਣੇ ਆਪ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਬਣਾਉਣਾ ਜੋ ਕਿ ਬਹੁਤ ਜ਼ਰੂਰੀ ਹੈ । ਤੁਹਾਨੂੰ ਦੱਸ ਦਈਏ ਕਿ ਡਾ ਕੁਲਵੰਤ ਸਿੰਘ ਧਾਲੀਵਾਲ ਵਰਲਡ ਕੈਂਸਰ ਕੇਅਰ ਜੋ ਕੇ ਐ ਭਾਰਤ ਅੰਦਰ ਅਤੇ ਸਮੁੱਚੇ ਪੰਜਾਬ ਦੇ ਪਿੰਡ ਪਿੰਡ ਅੰਦਰ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੀ ਹੈ ਅਤੇ ਆਪਣੇ ਕੈਂਪ ਲਾਉਂਦੀ ਹੈ ਦੇ ਬਾਨੀ ਹਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਲੋਕਾਂ ਨੂੰੂ ਸਮਾਪਤ ਕੀਤੀ ਹੋਈ ਹੈ