You are here

ਸੈਟਰ ਸਰਕਾਰ ਆਪਣੀ ਅੜੀਅਲ   ਛੱਡ ਕੇ ਕਿਸਾਨੀ ਸੰਘਰਸ਼ ਵੱਲ ਧਿਆਨ ਦੇਵੇ। ਮਹੰਤ ਠੀਕਰੀਵਾਲ   

ਕਿਸਾਨਾਂ ਵੱਲੋਂ ਦਿੱਤੀਆਂ ਸ਼ਹੀਦੀਆਂ ਇਤਿਹਾਸਕ ਬਣ ਚੁੱਕੀਆਂ ਹਨ।

ਮਹਿਲ ਕਲਾਂ /ਬਰਨਾਲਾ -ਮਾਰਚ 2021- (ਗੁਰਸੇਵਕ ਸਿੰਘ ਸੋਹੀ)-

ਲਗਾਤਾਰ 4 ਮਹੀਨਿਆਂ ਤੋਂ ਕਿਸਾਨੀ ਸੰਘਰਸ਼ ਕਰ ਰਹੇ ਮਾਤਾ,ਭੈਣਾਂ,ਬੱਚੇ,ਬਜ਼ੁਰਗ, ਕਿਸਾਨ,ਮਜ਼ਦੂਰ ਅਤੇ ਸੰਘਰਸ਼ੀ ਜਥੇਬੰਦੀਆਂ ਨੂੰ ਟਿੱਚ ਸਮਝਦੇ ਹੋਏ ਮੋਦੀ ਸਰਕਾਰ ਨੇ 3 ਕਾਲੇ ਕਾਨੂੰਨ ਰੱਦ ਕਰਨ ਬਾਰੇ ਸੋਚਿਆ ਵੀ ਨਹੀਂ ਅਤੇ ਸੋਚੇ ਸਮਝੇ ਬਜ਼ੁਰਗ,ਨੌਜਵਾਨ, ਮਾਤਾ,ਭੈਣਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ । ਪਹਿਲਾਂ ਪੰਜਾਬ ਦੇ ਵਿੱਚ ਹਰ ਵਰਗ ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਭਾਰਤੀ ਕਿਸਾਨਾਂ ਵੱਲੋਂ ਵਾਪਸ ਕਰਨ ਦੇ ਲਈ ਸੂਬੇ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ ਰੇਲਵੇ ਸਟੇਸ਼ਨ,ਵੱਡੇ-ਵੱਡੇ ਮੌਲ ਅਤੇ ਰਿਲਾਇੰਸ ਦੇ ਪਟਰੌਲ ਪੰਪਾਂ ਤੇ ਲਗਾਤਾਰ ਦਿਨ ਰਾਤ ਕਿਸਾਨਾਂ ਅਤੇ ਔਰਤਾਂ ਵਲੋਂ ਜ਼ੋਰਦਾਰ ਅਤੇ ਤਿੱਖਾ ਸਘੰਰਸ ਕੀਤਾ ਜਾ ਰਿਹਾ ਹੈ। ਪ੍ਰੈੱਸ ਮਿਲਣੀ ਦੌਰਾਨ ਸਮਾਜ ਸੇਵੀ ਮਹੰਤ ਗਰਮੀਤ ਠੀਕਰੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੀ ਤਾਕਤ ਬਣਨ ਦੇ ਲਈ ਸੂਬੇ ਦੇ ਹਰ ਵਰਗ ਨੂੰ ਆਪਣੇ ਕੰਮਾਂਕਾਰਾਂ ਤੋਂ ਗੁਰੇਜ਼ ਕਰਕੇ   ਜਾਤ-ਪਾਤ,ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ  ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ  ਦਿੱਲੀ ਵਿਖੇ ‍ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਚ  ਆਰ-ਪਾਰ ਦੀ ਲੜੀ ਜਾ ਰਹੀ ਲੜਾਈ ਦੇ ਵਿੱਚ ਕਾਫ਼ਲੇ ਬੰਨ੍ਹ ਕੇ ਦਿੱਲੀ ਲਈ ਕੂਚ ਕਰਨ ਦੀ ਅਪੀਲ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ। ਇਸ ਲਈ ਕਾਲੇ ਕਾਨੂੰਨ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ।ਅਖੀਰ ਦੇ ਵਿਚ ਉਨ੍ਹਾਂ ਕਿਹਾ ਕਿ  ਜੇਲ੍ਹਾਂ ਵਿੱਚ ਬੰਦ ਪਏ ਨੌਜਵਾਨ, ਬਜ਼ੁਰਗ ਤੁਰੰਤ ਰਿਹਾਅ ਕੀਤੇ ਜਾਣ।