ਅਜੀਤਵਾਲ (ਬਲਵੀਰ ਸਿੰਘ ਬਾਠ )
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਛੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਚਲਣ ਹੈ ਕਿਸਾਨੀ ਅੰਦੋਲਨਾਂ ਚ ਜਿੱਥੇ ਸਾਰੇ ਵਰਗਾਂ ਦਾ ਵੱਡਾ ਯੋਗਦਾਨ ਉੱਥੇ ਹੀ ਸਾਨੂੰ ਏਕਾ ਅਤੇ ਭਾਈਚਾਰਕ ਸਾਂਝ ਬਣਾਉਣ ਦੀ ਮੁੱਖ ਲੋਡ਼ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨ ਸ਼ਕਤੀ ਨਿਊਜ਼ ਨਾਲ ਕਰਦਿਆਂ ਨੌਜਵਾਨ ਸਮਾਜਸੇਵੀ ਆਗੂ ਸਰਪੰਚ ਜਸਬੀਰ ਜਸਬੀਰ ਸਿੰਘ ਢਿੱਲੋਂ ਨੇ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੇ ਮੇਰੇ ਦੇਸ਼ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ ਕਿਸਾਨੀ ਅੰਦੋਲਨ ਪੂਰੇ ਸਿਖਰਾਂ ਤੇ ਤੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਸਾਨੂੰ ਸਾਰਿਆਂ ਨੂੰ ਵਹੀਰਾਂ ਘੱਤ ਕੇ ਆਪਣੀ ਬਣਦੀ ਡਿਊਟੀ ਦੇ ਅਧੀਨ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਕਿਸਾਨੀ ਅੰਦੋਲਨ ਕਿਸੇ ਗੱਲੋਂ ਕਮਜ਼ੋਰ ਸਾਬਤ ਨਾ ਹੋਵੇ ਕਿਉਂਕਿ ਕਿਸਾਨੀ ਅੰਦੋਲਨ ਚ ਬੈਠੇ ਕਿਸਾਨ ਭਰਾਵਾਂ ਨੂੰ ਹੱਲਾਸ਼ੇਰੀ ਅਤੇ ਲੋੜਾਂ ਅਨੁਸਾਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ ਤਾਂ ਹੀ ਅਸੀਂ ਕੇਂਦਰ ਦੀ ਅੰਨ੍ਹੀ ਤੇ ਬੋਲੀ ਸਰਕਾਰ ਨੂੰ ਜਗ੍ਹਾ ਸਕਦੇ ਹਾਂ ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੇ ਛੋਟੇ ਜਿਹੇ ਸੁਨੇਹੇ ਤੇ ਸਾਨੂੰ ਸਾਰਿਆਂ ਨੂੰ ਡਟ ਕੇ ਪਹਿਰਾ ਦੇਣ ਦੀ ਲੋੜ ਹੈ ਜਿਵੇਂ ਸਾਡੇ ਕਿਸਾਨ ਆਗੂ ਹੁਕਮ ਕਰਦੇ ਹਨ ਸਾਡੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਹੁਕਮਾਂ ਤੇ ਫੁੱਲ ਚੜ੍ਹਾਉਣ ਦੀ ਮੁੱਖ ਲੋੜ ਹੈ ਤਾਂ ਹੀ ਅਸੀਂ ਜਿੱਤ ਪ੍ਰਾਪਤ ਕਰ ਕੇ ਕੇਂਦਰ ਤੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਵਿੱਚ ਕਾਮਯਾਬ ਹੋਵਾਂਗੇ ਅਤੇ ਕਿਸਾਨੀ ਅੰਦੋਲਨ ਜਿੱਤ ਕੇ ਵਾਪਸ ਘਰਾਂ ਨੂੰ ਪਰਤਾਂਗੇ ਉਨ੍ਹਾਂ ਇੱਕ ਵਾਰ ਫੇਰ ਸਾਰੇ ਪੰਜਾਬ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਉ ਸਾਰੇ ਵਰਗ ਰਲ ਮਿਲ ਕੇ ਕਿਸਾਨੀ ਅੰਦੋਲਨ ਦਾ ਹਿੱਸਾ ਬਣੀਏ ਅਤੇ ਆਪਣੀ ਡਿਊਟੀ ਨਿਭਾਉਂਦੇ ਹੋਏ ਕਿਸਾਨ ਆਗੂਆਂ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਉਨ੍ਹਾਂ ਦੀ ਹਮਾਇਤ ਲਈ ਅੱਗੇ ਆਈਏ