ਸਿੱਧਵਾਂ ਬੇਟ (ਜਸਮੇਲ ਗ਼ਾਲਬ)
ਦਿੱਲੀ ਧਰਨੇ ਵਿਚ ਰਾਸ਼ਨ ਸਮੱਗਰੀ ਲੈ ਕੇ ਜਾ ਰਿਹਾ ਪਿੰਡ ਲੋਧੀਵਾਲਾ ਦੇ ਨੌਜਵਾਨ ਬਲਕਾਰ ਸਿੰਘ 22 ਸਾਲ ਪੁੱਤਰ ਪਵਿੱਤਰ ਸਿੰਘ ਦੀ ਟਰੈਕਟਰ ਤੋਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ ਸਨ ਦੀ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਦੌਰਾਨ ਬੀਤੀ ਕੱਲ੍ਹ ਮੌਤ ਹੋ ਗਈ ਸੀ ਜਿਸ ਦਾ ਸਿਵਲ ਹਸਪਤਾਲ ਜਗਰਾਓਂ ਚ ਪੋਸਟਮਾਰਟਮ ਕਰਵਾਉਣ ਉਪਰੰਤ ਉਸਦੇ ਜੱਦੀ ਪਿੰਡ ਲੋਧੀਵਾਲਾ ਚ ਸੈਂਕੜੇ ਸਜੀ ਲਈ ਅੱਖਾਂ ਨਾਲ ਵਿਦਾਇਗੀ ਦਿੰਦਿਆਂ ਅੰਤਮ ਸਸਕਾਰ ਕਰ ਦਿੱਤਾ ਗਿਆ । ਸਸਕਾਰ ਸਮੇਂ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ । ਇਸ ਆਣਹੋਈ ਮੌਤ ਕਾਰਨ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਖੇਤੀ ਦੇ ਕਾਲੇ ਕਾਨੂੰਨਾਂ ਨੇ ਲਈ ਨੌਜਵਾਨ ਦੀ ਜਾਨ ਦੀ ਹਰ ਪਾਸਿਓਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਿੰਦਿਆ ਕੀਤੀ ਜਾ ਰਹੀ ਹੈ ।