You are here

ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅੱਗੇ ਆਉਣ- ਡਾ. ਚਰਨਜੀਤ ਕੈਂਥ

ਘੱਟ ਸਮਾਂ ਤੇ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਬੀਜਣ ਵਾਸਤੇ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ

ਮਹਿਲ ਕਲਾਂ/ਬਰਨਾਲਾ-ਮਾਰਚ 2021-(ਗੁਰਸੇਵਕ ਸੋਹੀ)  
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪਿੰਡ ਗਹਿਲ ਬਲਾਕ ਮਹਿਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋੋਧਨ ਕਰਦਿਆ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਅੱਜ ਲੋੋੜ ਹੈ ਕਿ ਕਿਸਾਨ ਆਧਨਿਕ ਖੇਤੀ ਤਕਨੀਕਾਂ ਅਪਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਅਤੇ ਨਰਮੇ ਹੇਠ ਰਕਬਾ ਵਧਾਉਣ ਲਈ ਨਵੀਆਂ ਤਕਨੀਕਾਂ ਅਪਨਾਉਣ। ਇਸ ਤੋਂ ਇਲਾਵਾ ਪੀ.ਏ. ਯੂ ਵੱਲੋੋਂ ਪ੍ਰਮਾਣਿਤ ਕਿਸਮਾਂ ਹੀ ਬੀਜਣ ਅਤੇ ਕਿਸਾਨ ਮੱਕੀ ਦੀ ਫਸਲ ਹੇਠ ਰਕਬੇ ਵਿੱਚ ਵਾਧਾ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ।
ਉੁਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂਹਦ ਨੂੰ ਅੱਗ ਨਾ ਲਗਾ ਕੇ ਉਸ ਨੂੰ ਜ਼ਮੀਨ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਤੇ ਵਾਤਾਵਰਣ ਵੀ ਸਾਫ ਸੁਥਰਾ ਬਣਿਆ ਰਹਿੰਦਾ ਹੈ। ਇਸ ਮੌੌਕੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਕਿਸਾਨ ਸਾਉਣ ਸਿੰਘ ਨੇ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਇਹ ਵਿਧੀ ਅਪਨਾਉਣ ਦੀ ਅਪੀਲ ਕੀਤੀ। ਇਸ ਮੌੌਕੇ ਡਾ. ਲਖਵੀਰ ਸਿੰਘ ਖੇਤੀਬਾੜੀ ਅਫਸਰ, ਡਾ. ਹਰਦੀਪ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ, ਡਾ. ਸਤਨਾਮ ਸਿੰਘ, ਡਾ. ਪਰਮਿੰਦਰ ਸਿੰਘ ਭੂਮੀ ਰੱਖਿਆ ਅਫਸਰ, ਚਰਨ ਰਾਮ ਖੇਤੀਬਾੜੀ ਵਿਸਥਾਰ ਅਫਸਰ, ਹਰਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਡਾ ਨਰਪਿੰਦਰਜੀਤ ਕੌੌਰ ਬਾਗਬਾਨੀ ਵਿਕਾਸ ਅਫਸਰ ਤੇ ਹੋਰ ਹਾਜ਼ਰ ਸਨ।