You are here

ਮੋਦੀ ਕਹਿੰਦਾ ਅੱਛੇ ਦਿਨ ਆਉਣ ਵਾਲੇ ਨੇ ਕਿਸਾਨ ਸੜਕਾਂ ਤੇ ਰੁਲ ਰਿਹਾ ਪ੍ਰਧਾਨ ਮੋਹਣੀ

ਅਜੀਤਵਾਲ ਬਲਵੀਰ ਸਿੰਘ ਬਾਠ  

ਕੇਂਦਰ ਸਰਕਾਰ ਵੱਲੋਂ ਤਿੱਨ ਛੇਤੀ ਆਰਡੀਨੈਂਸ ਕਾਲੇ ਕਾਨੂੰਨ ਪਾਸ ਕਰਕੇ ਜਿੱਥੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਜਾ ਰਿਹਾ ਹੈ ਉਥੇ ਸੈਂਟਰ ਦੀ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਆਗੂ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ  ਤੇ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਕਹਿੰਦੇ ਸਨ ਅੱਛੇ ਦਿਨ ਆਉਣ ਵਾਲੇ ਨੇ ਪਰ ਕਿਸਾਨ ਸੜਕਾਂ ਤੇ ਰੁਲ ਰਿਹਾ  ਜਿਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ  ਕਿਉਂਕਿ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਪਾਸ ਕਰਕੇ  ਕਿਰਸਾਨੀ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਇਨ੍ਹਾਂ ਬਿਲਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਸ਼ਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾ ਰਿਹਾ ਹੈ  ਅੱਜ ਸਾਨੂੰ ਲੋੜ ਹੈ ਕਿਸਾਨਾਂ ਦਾ ਸਾਥ ਦੇਣ ਦੀ ਅਤੇ ਸਾਰੇ ਵਰਗਾਂ ਦੇ ਲੋਕ  ਕਿਸਾਨੀ ਅੰਦੋਲਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਹੀ ਅਸੀਂ ਇਨ੍ਹਾਂ ਕਾਲੇ ਬਿਲਾਂ ਨੂੰ ਰੱਦ ਕਰਵਾ ਸਕਦੇ ਹਾਂ ਅਤੇ ਆਪਣੇ ਘਰਾਂ ਨੂੰ ਵਾਪਸ ਜਾ ਸਕਦੇ ਹਾਂ ਕਿਉਂਕਿ ਪੰਜਾਬ ਦੇ ਕਿਸਾਨ ਜੋ ਜੁਝਾਰੂ ਕੌਮ ਹੈ ਅਤੇ ਇਨ੍ਹਾਂ ਕਾਲ਼ੇ ਬਿਲਾਂ ਨੂੰ ਰੱਦ ਕਰਵਾ ਕੇ ਹੀ ਦਮ ਲਵੇਗੀ  ਸਰਕਾਰ ਜਿੰਨਾ ਮਰਜ਼ੀ ਤਸ਼ੱਦਦ ਢਾਹ ਦੇਵੇ ਪਰ ਕਿਸਾਨ  ਕਿਸੇ ਵੀ ਕੀਮਤ ਤੇ ਧਵਨ ਜਾਂ ਝੁਕਣ ਵਾਲੇ ਨਹੀਂ ਹਨ ਅਤੇ ਕਾਲੇ ਬਿਲਾਂ ਦਾ ਹਮੇਸ਼ਾ ਵਿਰੋਧ ਕਰਦੇ ਰਹਿਣਗੇ  ਤਾਂ ਹੀ ਅਸੀਂ ਕਿਰਸਾਨੀ ਦੇ ਨਾਲ ਨਾਲ ਮਜ਼ਦੂਰ ਆੜ੍ਹਤੀਏ ਤੋਂ ਇਲਾਵਾ ਦੁਕਾਨਦਾਰ ਅਤੇ ਕਿਰਸਾਨੀ  ਨੌੰ ਬਚਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਹਰ ਇਕ ਵਰਗ ਦਾ ਬੱਚਾ ਬੱਚਾ ਅੱਗੇ ਆਵੇ  ਅੱਜ ਸਾਨੂੰ ਲੋੜ ਹੈ ਕਿਸਾਨੀ ਅੰਦੋਲਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ