ਅਜੀਤਵਾਲ ਬਲਵੀਰ ਸਿੰਘ ਬਾਠ ਸੈਂਟਰ ਸਰਕਾਰ ਵੱਲੋਂ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ ਜਿਸ ਦਾ ਦੇਸ਼ ਦੇ ਕਿਸਾਨਾਂ ਵੱਲੋਂ ਡਟ ਕੇ ਵਿਰੋਧ ਕਰਨ ਲਈ ਦਿੱਲੀ ਦੇ ਬਾਡਰਾਂ ਤੇ ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਨ ਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸਮਾਜ ਸੇਵੀ ਸਰਪੰਚ ਜਸਵੀਰ ਕੌਰ ਹੇਅਰ ਨੇ ਕੁੱਝ ਬੇਚਾਰਾ ਸਾਂਝੀਆਂ ਕਰਦੇ ਹੋਏ ਕੀਤਾ ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਕਾਲੇ ਬਿੱਲ ਰੱਦ ਕਰਵਾ ਕੇ ਹੀ ਦਮ ਲਵੇਗਾ ਕਿਉਂਕਿ ਅੱਜ ਪੰਜਾਬ ਦਾ ਬੱਚਾ ਬੱਚਾ ਕਿਸਾਨੀ ਅੰਦੋਲਨ ਨਾਲ ਜੁੜ ਚੁੱਕਿਆ ਹੈ ਅਤੇ ਸਭ ਧਰਮਾਂ ਦਾ ਸਾਂਝਾ ਤੇ ਸਭ ਤੋਂ ਵੱਡਾ ਕਿਸਾਨੀ ਅੰਦੋਲਨ ਮੰਨਿਆ ਜਾ ਰਿਹਾ ਹੈ ਕਿਸਾਨੀ ਅੰਦੋਲਨ ਅੱਜ ਜਿੱਤ ਦੀਆਂ ਬਰੂਹਾਂ ਵੱਲ ਨੂੰ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਾਲੇ ਬਿੱਲ ਰੱਦ ਕਰਵਾ ਕੇ ਜਿੱਤ ਦੇ ਝੰਡੇ ਬੁਲੰਦ ਕਰਕੇ ਹੀ ਦਮ ਲਵੇਗਾ ਅਤੇ ਜਿੱਤ ਕੇ ਹੀ ਵਾਪਸ ਘਰਾਂ ਨੂੰ ਮੋਡ਼ਨਗੇ ਕਿਸਾਨ ਆਗੂ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਭ ਨੂੰ ਲੋੜ ਹੈ ਕਿਸਾਨੀ ਅੰਦੋਲਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਆਓ ਆਪਾਂ ਸਾਰੇ ਰਲ ਮਿਲ ਕੇ ਕਿਸਾਨ ਕਿਸਾਨੀ ਅੰਦੋਲਨ ਦਾ ਇਕ ਹਿੱਸਾ ਬਣ ਕੇ ਆਪਣੀ ਆਪਣੀ ਡਿਊਟੀ ਤਨਦੇਹੀ ਅਤੇ ਬਾਖ਼ੂਬੀ ਨਾਲ ਨਿਭਾਈਏ