You are here

ਪਿੰਡ ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਕੰਮ ਨਾ ਦਿੱਤੇ ਜਾਣ ਨੂੰ ਲੈ ਕੇ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਜ਼ੋਰਦਾਰ ਨਾਅਰੇ ਬਾਜ਼ੀ ਕੀਤੀ

ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021 (ਗੁਰਸੇਵਕ ਸੋਹੀ)-         
ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੀ ਇਕਾਈ ਪਿੰਡ ਸਹਿਜਡ਼ਾ ਵੱਲੋਂ ਜਥੇਬੰਦੀ ਦੀ ਇਕਾਈ ਪ੍ਰਧਾਨ ਗੁਰਮੀਤ ਕੌਰ, ਖਜ਼ਾਨਚੀ ਸੁਰਜੀਤ ਕੌਰ, ਸੈਕਟਰੀ ਮਨਦੀਪ ਕੌਰ, ਸਹਿਜੜਾ ਦੀ ਅਗਵਾਈ ਹੇਠ ਪਿੰਡ ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਨੂੰ ਮਨਰੇਗਾ ਸਕੀਮ ਤਹਿਤ ਕੰਮ ਨਾ ਦਿੱਤੇ ਜਾਣ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਦੇ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਦੇਣ ਦੀ ਮੰਗ ਕੀਤੀ । ਇਸ ਮੌਕੇ ਪੰਜਾਬ ਸੀਟੂ ਦੇ ਸਟੇਟ ਕਮੇਟੀ ਮੈਂਬਰ ਕਾਮਰੇਡ ਪ੍ਰੀਤਮ ਸਿੰਘ ਸਹਿਜੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਨਾਲ ਛੇੜਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋਡ਼ ਕੇ ਮਜ਼ਦੂਰਾਂ ਦੇ ਹੱਕ ਖੋਹੇ ਜਾ ਰਹੇ ਹਨ ਕਿਉਂਕਿ ਪਿਛਲੇ ਸਮੇਂ ਤੋਂ ਕੇਂਦਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੇ ਫੰਡਾਂ ਵਿੱਚ ਕਟੌਤੀ ਅਤੇ ਹੁਣ 44 ਮਜ਼ਦੂਰ ਪੱਖੀ ਕਿਰਤ ਕਾਨੂੰਨਾ ਨੂੰ ਤੋਡ਼ ਕੇ 4 ਕੋਡ ਮਾਲਕ ਪੱਖੀ ਬਣਾਉਣ ਨਾਲ ਮਜ਼ਦੂਰਾਂ ਦੇ ਰੁਜ਼ਗਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਯੂਪੀਏ ਸਰਕਾਰ ਵਿੱਚ ਖੱਬੀਆਂ ਧਿਰਾਂ ਦੀ ਭਾਈਵਾਲ ਹੁੰਦਿਆਂ ਹੋਇਆਂ ਮਨਰੇਗਾ ਐਕਟ ਕਾਨੂੰਨ ਅਤੇ ਫੂਡ ਸਕਿਉਰਿਟੀ ਐਕਟ ਪਾਸ ਕਰਵਾ ਕੇ ਉਸ ਦੀ ਕੇਂਦਰ ਸਰਕਾਰ ਤੂੰ ਮੌਜੂਦ ਮਜ਼ਦੂਰਾਂ ਦੀ ਭਲਾਈ ਲਈ ਸੋਧ ਨੂੰ ਗਾਰੰਟੀ ਯੋਜਨਾ ਸਕੀਮ ਤਹਿਤ ਰੁਜ਼ਗਾਰ ਅਤੇ ਸਸਤੇ ਰੇਟਾਂ ਤੇ ਆਟਾ ਦਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਦਵਾਈਆਂ ਲਈਆਂ ਸਨ । ਪਰ ਅੱਜ ਕੇਂਦਰ ਸਰਕਾਰ ਮਜ਼ਦੂਰਾਂ ਨੂੰ ਦਵਾਈਆਂ ਸਹੂਲਤਾਂ ਖੋਹਣ ਤੇ ਤੁਲੀ ਹੋਈ ਹੈ ।  ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਵੱਲੋਂ ਮਨਰੇਗਾ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਾ ਕੀਤੇ ਜਾਣ ਕਾਰਨ ਮਜ਼ਦੂਰਾਂ ਮਨਰੇਗਾ ਸਕੀਮ ਦਾ ਰੁਜ਼ਗਾਰ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ।  ਉਕਤ ਆਗੂਆਂ ਨੇ ਮੰਗ ਕੀਤੀ ਕਿ ਪਿੰਡ ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਦਾ ਮਸਟਰੋਲ ਕੱਢ ਕੇ ਤੁਰੰਤ ਮਨਰੇਗਾ ਸਕੀਮ ਤਹਿਤ ਕੰਮ ਦਿੱਤਾ ਜਾਵੇ  । 
ਇਸ ਮੌਕੇ ਪੰਜਾਬ ਸੀਟੂ ਦੇ ਸਟੇਟ ਕਮੇਟੀ ਆਗੂ ਕਾਮਰੇਡ ਪ੍ਰੀਤਮ ਸਿੰਘ ਸਹਿਜੜਾ ਦੀ ਅਗਵਾਈ ਹੇਠ ਪਿੰਡ ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਮਨਰੇਗਾ ਸਕੀਮ ਦਾ ਕੰਮ ਦੇਣ ਸਬੰਧੀ ਬਲਾਕ ਸੰਮਤੀ ਮਹਿਲਕਲਾਂ ਦੇ ਡਿਪਟੀ ਚੇਅਰਮੈਨ ਬੱਗਾ ਸਿੰਘ ਮਹਿਲ ਕਲਾਂ ਅਤੇ ਬਲਾਕ ਸੁਪਰਡੈਂਟ ਗੁਰਚੇਤ ਸਿੰਘ ਸਹਿਜੜਾ ਨੂੰ ਆਪਣਾ ਮੰਗ ਪੱਤਰ ਦਿੱਤਾ। ਉਨ੍ਹਾਂ ਮਜ਼ਦੂਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਂਦੇ ਹਫ਼ਤੇ ਤੱਕ ਪਿੰਡ ਸਹਿਜੜਾ ਦੇ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ਤੇ ਕੰਮ ਦਿੱਤਾ ਜਾਵੇਗਾ।