ਸਿੱਧਵਾਂ ਬੇਟ/ਲੁਧਿਆਣਾ,ਅਪ੍ਰੈਲ 2021- (ਜਸਮੇਲ ਗਾਲਿਬ / ਮਨਜਿੰਦਰ ਗਿੱਲ)-
ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੇ ਫੋਕਲ ਪੁਆਇੰਟ ਲੋਧੀਵਾਲ ਮੰਡੀ ਵਿਖੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਕਾਂਗਰਸੀ ਆਗੂ ਸੁਰੇਸ਼ ਕੁਮਾਰ ਗਰਗ ਵੱਲੋਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਆਖਿਆਂ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖਰੀਦ ਏਜੰਸੀਆਂ ਨੂੰ ਆਖਿਆ ਕਿ ਮੰਡੀ ਵਿੱਚ ਕਣਕ ਦੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਬੇਵਜਾ ਪਰੇਸ਼ਾਨ ਨਾ ਕੀਤਾ ਜਾਵੇ। ਇਸ ਮੌਕੇ ਐੱਸਐੱਚਓ ਬਿਕਰਮਜੀਤ ਸਿੰਘ, ਚੌਕੀ ਇੰਚਾਰਜ ਕਰਮਜੀਤ ਸਿੰਘ, ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ ਤਿਹਾੜਾ, ਯੂਥ ਆਗੂ ਮਨੀ ਗਰਗ, ਸਰਪੰਚ ਪਰਮਿੰਦਰ ਸਿੰਘ ਟੂਸਾ, ਸਰਪੰਚ ਜਤਿੰਦਰ ਸਿੰਘ, ਸਰਪੰਚ ਜੋਗਿੰਦਰ ਸਿੰਘ, ਨੰਬਰਦਾਰ ਮਲਕੀਤ ਸਿੰਘ ਪੋਲਾ, ਨੰਬਰਦਾਰ ਜਗਤਾਰ ਸਿੰਘ, ਮੇਜਰ ਸਿੰਘ, ਕਾਮਰੇਡ ਨਛੱਤਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਫੌਜੀ ਤਿਹਾੜਾ ਆਦਿ ਹਾਜ਼ਰ ਸਨ।