You are here

ਗੁਰੂ ਨਾਨਕ ਮਿਸ਼ਨ ਹੈਲਥ ਐਂਡ ਵੈਲਫੇਅਰ ਸੁਸਾਇਟੀ ਦੌਧਰ ਵੱਲੋਂ ਵਿਸਾਖੀ ਮੌਕੇ ਖੂਨਦਾਨ ਕੈਂਪ ਲਗਾਇਆ

ਖੂਨਦਾਨ ਕਰਨਾ ਸਰੀਰਕ, ਮਾਨਸਿਕ ਅਤੇ ਸਮਾਜਿਕ ਨਰੋਏਪਣ ਦੀ ਨਿਸ਼ਾਨੀ - ਲੂੰਬਾ

ਅਜੀਤਵਾਲ ਅਪ੍ਰੈਲ 2021( ਕੁਲਦੀਪ ਸਿੰਘ ਦੌਧਰ/ ਮਨਜਿੰਦਰ ਗਿੱਲ)  

ਗੁਰੂ ਨਾਨਕ ਮਿਸ਼ਨ ਹੈਲਥ ਐਂਡ ਵੈਲਫੇਅਰ ਸੁਸਾਇਟੀ ਦੌਧਰ ਵੱਲੋਂ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਮੁਫਤ ਮੈਡੀਕਲ ਚੈੱਕਅਪ ਕੈਂਪ, ਵੀਟ ਗ੍ਰਾਸ ਜਾਗਰੂਕਤਾ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਰਪ੍ਰਸਤ ਕੁਲਦੀਪ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੁਆਰਾ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਪਿੰਡ ਦੌਧਰ ਵਿਖੇ ਵਿਸਾਖੀ ਵਾਲੇ ਦਿਨ ਸਵੇਰੇ 6 ਵਜੇ ਤੋਂ 8 ਵਜੇ ਤੱਕ ਭਾਈ ਘਨਈਆ ਸੇਵਾ ਸੁਸਾਇਟੀ ਕੋਕਰੀ ਕਲਾਂ ਵੱਲੋਂ ਭਾਈ ਮਨਜਿੰਦਰ ਸਿੰਘ ਅਤੇ ਗੁਰਜੰਟ ਸਿੰਘ ਕੋਕਰੀ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਦੇ ਮੁਫਤ ਟੈਸਟ ਕੀਤੇ ਗਏ। ਸਵੇਰੇ 8 ਵਜੇ ਤੋਂ 10 ਵਜੇ ਤੱਕ ਸੰਤ ਬਾਬਾ ਉਜਾਗਰ ਸਿੰਘ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵੀਟ ਗ੍ਰਾਸ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵੀਟ ਗ੍ਰਾਸ ਜੂਸ ਤਿਆਰ ਕਰਕੇ ਪਿਲਾਇਆ ਗਿਆ ਅਤੇ ਘਰ ਵਿੱਚ ਜੂਸ ਤਿਆਰ ਕਰਨ ਦੀ ਵਿਧੀ ਸਮਝਾਈ ਗਈ। ਇਸ ਉਪਰੰਤ ਰੂਰਲ ਐੱਨ ਜੀ ਓ ਮੋਗਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 41 ਨੌਜਵਾਨ ਮਰਦ ਅਤੇ ਔਰਤਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਰੂਰਲ ਐਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਸਭ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ 18 ਤੋਂ 65 ਸਾਲ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ, ਜਿਸ ਦਾ ਭਾਰ 45 ਕਿਲੋ ਤੋਂ ਉਪਰ ਹੈ, ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ਰੀ ਨਨਹੀਂ ਆਉੰਦੀ ਬਲਕਿ ਸਰੀਰ ਪਹਿਲਾਂ ਨਾਲੋਂ ਵੀ ਤੰਦਰੁਸਤ ਅਤੇ ਚੁਸਤ ਦਰੁਸਤ ਰਹਿੰਦਾ ਹੈ, ਇਸ ਲਈ ਸਾਨੂੰ ਲੋੜ ਪੈਣ ਤੇ ਕਦੇ ਵੀ ਖੂਨਦਾਨ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਸ ਮੌਕੇ ਖੂਨਦਾਨੀਆਂ ਲਈ ਸੁਸਾਇਟੀ ਵੱਲੋਂ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੈਜ ਲਗਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਹਰ ਖੂਨਦਾਨੀ ਨੂੰ ਸੁਹੰਝਨੇ ਅਤੇ ਕੜੀ ਪੱਤੇ ਦੇ ਪੌਦੇ ਵੰਡੇ ਗਏ। ਇਸ ਮੌਕੇ ਸੁਸਾਇਟੀ ਪ੍ਰਧਾਨ ਬਲਜਿੰਦਰ ਕੌਰ ਕਲਸੀ ਨੇ ਤਿੰਨਾਂ ਕੈਂਪਾਂ ਨੂੰ ਸਫਲ ਬਣਾਉਣ ਲਈ ਸਹਿਯੋਗੀ ਸੰਸਥਾਵਾਂ ਅਤੇ ਖੂਨਦਾਨੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਵਲੋਂ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖੇ ਜਾਣਗੇ। ਇਸ ਮੌਕੇ ਐਨ ਜੀ ਓ ਪ੍ਰਧਾਨ ਦਵਿੰਦਰਜੀਤ ਸਿੰਘ ਗਿੱਲ, ਚੇਅਰਮੈਨ ਮਹਿੰਦਰ ਪਾਲ ਲੂੰਬਾ, ਸਲਾਹਕਾਰ ਹਰਜਿੰਦਰ ਸਿੰਘ ਚੁਗਾਵਾਂ ਅਤੇ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਤੋਂ ਇਲਾਵਾ ਸਰਪ੍ਰਸਤ ਕੁਲਦੀਪ ਸਿੰਘ ਖਾਲਸਾ, ਮੀਤ ਪ੍ਰਧਾਨ ਹਰਜੀਤ ਸਿੰਘ, ਸਕੱਤਰ ਬਾਵਾ ਸਿੰਘ ਸਿੱਧੂ, ਡਾ ਕਰਮਜੀਤ ਸਿੰਘ, ਹਰਪਾਲ ਸਿੰਘ, ਗੁਰਜੰਟ ਸਿੰਘ ਕੋਕਰੀ ਕਲਾਂ, ਚਰਨਜੀਤ ਸਿੰਘ ਗਿੱਲ ਅਤੇ ਹਰਦੀਪ ਸਿੰਘ ਡਾਲਾ, ਦਰਸ਼ਨ ਸਿੰਘ ਲੋਪੋ, ਬਲੱਡ ਬੈਂਕ ਮੋਗਾ ਵੱਲੋਂ ਡਾ ਸੁਮੀ ਗੁਪਤਾ, ਸਟੀਫਨ ਸਿੱਧੂ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।