ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021- (ਗੁਰਸੇਵਕ ਸਿੰਘ ਸੋਹੀ)-
ਭਾਰਤੀ ਕਿਸਾਨ ਯੂਨੀਅਨ ਪੰਜਾਬ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਦੇ ਵਿੱਚ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਆਪਦੇ ਭਰਾ ਦਰਸਨ ਸਿੰਘ ਦੀ ਹੋਈ ਅਚਾਨਕ ਮੌਤ ਤੋ ਬਾਅਦ ਸੈਂਟਰ ਦੀ ਮੋਦੀ ਸਰਕਾਰ ਦੇ ਖਿਲਾਫ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਦਿਲੀ ਸਿੰਘੋ ਵਾਡਰ ਉਤੇ ਆਪਣੀ ਟੀਮ ਸਮੇਤ ਪਹੁੰਚ ਗਏ ਹਨ। ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਬੀਕੇਯੂ ਰਾਜੇਵਾਲ ਨੇ ਕਿਹਾ ਹੈ ਕਿ ਸ਼ੰਭੂ ਬਾਰਡਰ ਤੇ ਗੁੰਡਿਆਂ ਵੱਲੋਂ ਤਿੰਨ ਚਾਰ ਤੱਬੂ ਵੀ ਸਾੜ ਦਿੱਤੇ ਹਨ ਸੋ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਦਿੱਲੀ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ ਉਨ੍ਹਾਂ ਕਿਹਾ ਕਿ ਸਿੰਘੋ ਬਾਰਡਰ ਦੀ ਸਥਿਤੀ ਬਹੁਤ ਖਰਾਬ ਹੁੰਦੀ ਜਾ ਰਹੀ ਹੈ। ਇਸ ਸਮੇਂ ਉਨ੍ਹਾਂ ਨਾਲ ਸੁਰਜੀਤ ਸਿੰਘ ਨਿਹੰਗ ਬਰਨਾਲਾ ਬਲਾਕ ਦੇ ਪ੍ਰਧਾਨ, ਕੁਲਵਿੰਦਰ ਸਿੰਘ ਬਲਾਕ ਮਹਿਲ ਕਲਾਂ ਅਤੇ ਸਾਧੂ ਸਿੰਘ ਸਲਾਹਕਾਰ, ਦਲਵਾਰ ਸਿੰਘ ਆਦਿ ਹਾਜ਼ਰ ਸਨ।