ਦੋ ਘੰਟੇ ਹੋਈ ਗੁਪਤ ਮੀਟਿੰਗ
ਰੂਪਨਗਰ ,ਅਪ੍ਰੈਲ 2021-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਆਪਣੀ ਨੌਕਰੀ ਤੋਂ ਅਸਤੀਫਾ ਦੇਣ ਵਾਲੇ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਰੂਪਨਗਰ ਸਥਿਤ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਰਿਹਾਇਸ਼ ਤੇ ਪੁੱਜੇ ਅਤੇ ਉਨ੍ਹਾਂ ਲਗਭਗ ਦੋ ਘੰਟੇ ਉਨ੍ਹਾਂ ਦੀ ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਗੁਪਤ ਮੀਟਿੰਗ ਚੱਲੀ।ਦੁਪਿਹਰ ਇੱਕ ਵਜੇ ਦੇ ਕਰੀਬ ਪੁਜੇ ਕੁੰਵਰ ਵਿਜੇ ਪ੍ਰਤਾਪ ਤਿੰਨ ਵਜੇ ਤੋਂ ਬਾਅਦ ਵਾਪਸ ਗਏ। ਇਸ ਸਬੰਧੀ ਦਫਤਰੀ ਸਟਾਫ ਅਤੇ ਸਾਥੀਆਂ ਵਲੋਂ ਕੋਈ ਬਿਆਨ ਨਹੀਂ ਦਿੱਤਾ, ਪਰ ਜਦੋਂ ਇਸ ਸਬੰਧੀ ਸਪੀਕਰ ਸਾਹਿਬ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਅਕਸਰ ਮੇਰੇ ਕੋਲ ਆਉਂਦੇ ਹੀ ਰਹਿੰਦੇ ਹਨ ਅਤੇ ਅੱਜ ਵੀ ਸ਼ਿਸ਼ਟਾਚਾਰ ਦੇ ਤੌਰ 'ਤੇ ਮਿਲਣ ਆਏ ਸਨ। ਉਨ੍ਹਾਂ ਹੋਰ ਕਿਸੇ ਵੀ ਤਰ੍ਹਾਂ ਦੇ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।