ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖਿਆ ਅਧਿਕਾਰੀ ਤੇ ਅਧਿਆਪਕਾਂ ਨੇ ਸਕੂਲ਼ਾਂ ਦੀ ਪ੍ਰਾਪਤੀਆਂ ਬਾਰੇ ਕਰਿਆ ਜਾਗਰੂਕ
ਜਗਰਾਉਂ ,ਅਪ੍ਰੈਲ 2021( ਮਨਜਿੰਦਰ ਗਿੱਲ)
13 ਅਪ੍ਰੈਲ 2021 ਨੂੰ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2021-22 ਲਈ ਸ਼ੁਰੂ ਹੋਏ ਦਾਖਲਿਆਂ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ ‘ ਈਚ ਵੰਨ ਬਰਿੰਗ ਵੰਨ’ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਕਾਰਜ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ, ਗਤੀਵਿਧੀਆਂ ਤੇ ਸਰਕਾਰ ਵਲੋਂ ਵਿਦਿਆਰਥੀ ਹਿੱਤ ਵਿੱਚ ਕੀਤੇ ਕੰਮਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਸਕੂਲ ਮੁੱਖੀ ਅਤੇ ਸਕੂਲ ਸਟਾਫ ਵੱਲੋ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਦਾਖਲਾ ਮੁਹਿੰਮ ਨੂੰ ਲੈ ਕੇ ਨਿਵੇਕਲਾ ਉਪਰਾਲਾ ਕਰਦਿਆਂ ਖਾਲਸਾ ਸਾਜਣਾ ਦਿਵਸ ਮੌਕੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਬਾਹਰ ਸਕੂਲ ਮੁਖੀਆਂ, ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਰਾਹੀਂ ਸੰਗਤਾਂ ਨੂੰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਸਕੂਲ਼ਾਂ ਦੇ ਸਮਾਰਟ ਕਲਾਸਰੂਮ, ਸਿੱਖਿਆ ਲਈ ਸਮਾਰਟ ਤਕਨਾਲੋਜੀ ਦੀ ਕੀਤੀ ਜਾ ਰਹੀ ਵਰਤੋਂ ਅਤੇ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂੰ ਕਰਵਾਉਂਦਿਆਂ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੁਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ । ਇਸ ਸਮੇਂ ਜ਼ਿਲ਼੍ਹਾ ਪੱਧਰੀ ਟੀਮਾਂ ਵਲੋਂ ਸੰਗਤਾਂ ਨੂੰ ਜਿਥੇ ਪੈਂਫਲੈਂਟ ਵੰਡੇ ਗਏ ਉਥੇ ਹੀ ਆਡੀਓ-ਵੀਡੀਓ ਰਾਹੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਜਾਣੂੰ ਕਰਵਾਇਆ ਗਿਆ ਹੈ । ਇਸ ਸਮੇਂ ਸਕੂਲ ਦੇ ਮੁੱਖੀ ਅਤੇ ਸਟਾਫ, ਐੱਸ ਐਮ ਸੀ ਚੇਅਰਮੈਨ , ਸਰਪੰਚ, ਸੋਸ਼ਲ ਮੀਡੀਆ ਕੋਆਰਡੀਨੇਟਰ ਆਦਿ ਹਾਜਰ ਸਨ।