You are here

ਮਜ਼ਦੂਰਾਂ ਨੂੰ ਮਾਸਕ ਵੰਡ ਕੇ ਕੁਲਵੰਤ ਟਿੱਬਾ ਨੇ ਕੋਰੋਨਾ ਮਾਹਵਾਰੀ ਬਾਰੇ ਜਾਗਰੂਕ ਕੀਤਾ

ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021- (ਗੁਰਸੇਵਕ ਸਿੰਘ ਸੋਹੀ)-

ਇਲਾਕਾ ਮਹਿਲ ਕਲਾਂ ਅੰਦਰ ਸਮਾਜਿਕ ਸੰਸਥਾ "ਹੋਪ ਫ਼ਾਰ ਮਹਿਲ ਕਲਾਂ" ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਵੱਲੋਂ ਵੱਡੀ ਪੱਧਰ ਤੇ ਸ਼ੁਰੂ ਕੀਤੀ ਲੋਕ ਹਿੱਤਾਂ ਦੀ ਮੁਹਿੰਮ ਤਹਿਤ ਅੱਜ ਮਹਿਲ ਕਲਾਂ ਵਿਖੇ ਸੈਂਕੜੇ ਮਨਰੇਗਾ ਮਜ਼ਦੂਰਾਂ ਨੂੰ ਮੁਫ਼ਤ ਵਿੱਚ ਮਾਸਕ ਵੰਡੇ ਗਏ ਅਤੇ ਕੋਰੋਨਾ ਮਾਹਵਾਰੀ ਬਾਰੇ ਜਾਗਰੂਕ ਕੀਤਾ।ਮਨਰੇਗਾ ਮਜ਼ਦੂਰਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਣਕਾਰੀ ਦੇਣ ਉਪਰੰਤ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਮਜਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਲਾਕਡਾਊਨ ਖ਼ਤਮ ਹੋਣ ਉਪਰੰਤ ਉਹ ਜਲਦ ਹੀ ਮਹਿਲ ਕਲਾਂ ਵਿਖੇ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵਿਸਥਾਰ ਨਾਲ ਸੁਣਨਗੇ ਅਤੇ ਉਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਲਾਕਾ ਮਹਿਲ ਕਲਾਂ ਦੇ ਲੋਕ ਯੋਗ ਲੀਡਰਸ਼ਿਪ ਦੀ ਘਾਟ ਕਾਰਨ ਆਪਣੇ ਹੱਕੀ ਮੰਗਾਂ ਅਤੇ ਨਿੱਕੇ ਨਿੱਕੇ ਕੰਮਾਂ ਧੰਦਿਆਂ ਲਈ ਸਰਕਾਰੀ ਦਫਤਰਾਂ ਵਿਚ ਮਹੀਨਿਆਂਬੱਧੀ ਧੱਕੇ ਖਾ ਰਹੇ ਹਨ।ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਨੇ ਇਹ ਤਹੱਈਆ ਕੀਤਾ ਕਿ ਹਲਕਾ ਮਹਿਲ ਕਲਾਂ ਦੇ ਲੋਕਾਂ ਨੂੰ  ਆਪਣੇ ਕੰਮਾਂ ਧੰਦਿਆਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਨਿਜਾਤ ਦਿਵਾਈ ਜਾ ਸਕੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਬਲੌਰ ਸਿੰਘ ਤੋਤੀ ਸਰਪੰਚ ਮਹਿਲ ਕਲਾਂ, 'ਹੋਪ ਫਾਰ ਮਹਿਲ ਕਲਾਂ' ਦੀ ਕੋਰ ਕਮੇਟੀ ਦੇ ਮੈਂਬਰ ਡਾ ਗੁਰਪ੍ਰੀਤ ਸਿੰਘ ਨਾਹਰ,ਡਾਇਰੈਕਟਰ ਡਾ. ਮਿੱਠੂ ਮੁਹੰਮਦ,ਗੁਰਪਿਆਰ ਸਿੰਘ, ਜੀਤ ਸਿੰਘ ਹਰਦਾਸਪੁਰਾ ਆਦਿ ਆਗੂ ਵੀ ਹਾਜ਼ਰ ਸਨ।