You are here

ਕੋਵਿਡ-19 ਹਦਾਇਤਾਂ ਦੀਆਂ ਸ਼ਰ੍ਹੇਆਮ ਉਡਾਈਆਂ ਧੱਜੀਆਂ 20 ਦੀ ਬਜਾਏ ਸੈਂਕਡ਼ਿਆਂ ਦਾ ਇਕੱਠ  

ਮਹਿਲ ਕਲਾਂ/ਬਰਨਾਲਾ- ਅਪ੍ਰੈਲ- (ਗੁਰਸੇਵਕ ਸਿੰਘ ਸੋਹੀ)-

ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਚ ਲੈ ਚੁੱਕਾ ਹੈ ਇਸ ਵਾਇਰਸ ਦੇ ਨਾਲ ਜਿੱਥੇ ਹਰ ਰੋਜ਼ ਕੀਮਤੀ ਜਾਨਾਂ ਮੌਤ ਦੇ ਮੂੰਹ ਚ ਜਾ ਰਹੀਆਂ ਹਨ। ਜਿਸ ਕਰ ਕੇ ਦੇਸ਼ਾਂ ਪ੍ਰਦੇਸ਼ਾਂ ਵਿਚ ਹਾਹਾਕਾਰ ਮੱਚੀ ਹੋਈ ਹੈ। ਇਸ ਵਾਇਰਸ ਤੋਂ ਬਚਣ ਦੇ ਲਈ     ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ ਵੱਖ-ਵੱਖ ਬਣੀਆਂ ਐੱਨਜੀਓ ਵੱਲੋਂ ਖਾਣ ਪੀਣ ਦੀਆਂ ਵਸਤਾਂ ਘਰਾਂ ਵਿਚ ਦਿੱਤੀਆਂ ਗਈਆਂ। ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਹ ਪਿੰਡਾਂ ਵਿਚ ਆ ਕੇ ਸਾਵਧਾਨੀਆਂ ਵਰਤਣ ਲਈ ਮਾਸਕ, ਸੈਣੀ ਟੇਜ਼ਰ,ਆਪਸੀ ਦੂਰੀ ਸਮੇਤ ਖ਼ੁਸ਼ੀ ਗ਼ਮੀ ਦੇ ਸਮਾਗਮਾਂ, ਜਨਤਕ ਇਕੱਠਾਂ ਤੇ ਚੋਣ ਰੈਲੀਆਂ ਆਦਿ ਵਿੱਚ ਸੀਮਤ ਇਕੱਠ ਰੱਖਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਵੇਂ ਕਿ  ਭੋਗਾ ਉੱਪਰ 20 ਜਣਿਆਂ ਤੋਂ ਵੱਧ ਦੇ ਇਕੱਠ ਤੇ ਪਾਬੰਦੀ ਲਾਈ ਹੋਈ ਹੈ। ਜਿਸ ਦੀ ਉਲੰਘਣਾ ਕਰਨ ਤੇ ਜਿਥੇ ਆਮ ਲੋਕਾਂ ਨੂੰ ਭਾਰੀ ਜੁਰਮਾਨੇ ਤੇ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਰਾਜਸੀ ਰਸੂਖ ਰੱਖਣ ਵਾਲੇ ਲੋਕ ਇਨ੍ਹਾਂ ਹੁਕਮਾਂ ਦੀਆਂ ਸ਼ਰ੍ਹੇਆਮ ਉਲੰਘਣਾ ਕਰ ਰਹੇ ਹਨ। ਅਜਿਹਾ  ਹੀ ਇਕ ਮਾਮਲਾ ਬਲਾਕ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਵਿਖੇ ਹੋਏ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਚੇਅਰਮੈਨ ਦੇ ਸ਼ਰਧਾਂਜਲੀ ਸਮਾਗਮ ਤੋਂ ਸਾਹਮਣੇ ਆਇਆ ਹੈ। ਜਿੱਥੇ ਅੰਤਮ ਅਰਦਾਸ ਵਿੱਚ ਸਮੁੱਚੇ ਪੰਜਾਬ ਚੋਂ ਸੈਂਕਡ਼ਿਆਂ ਦਾ ਇਕੱਠ ਹੋਇਆ, ਉੱਥੇ ਬਹੁਤ ਘੱਟ ਲੋਕਾਂ ਵੱਲੋਂ ਮਾਸਕ ਆਦਿ ਲਗਾ ਕੇ ਸ਼ਮੂਲੀਅਤ ਕੀਤੀ ਗਈ ਹੈ`, ਕਿਉਂਕਿ ਅਖ਼ਬਾਰਾਂ ਵਿੱਚ ਲੱਗੇ ਭੋਗ ਦੇ ਇਸਤਿਹਾਰਾ ਉਪਰ "ਕੋਵਿਡ-19 ਦੀਆਂ ਹਦਾਇਤਾਂ ਦਾ ਧਿਆਨ ਰੱਖਿਆ ਜਾਵੇ" ਲਿਖਿਆ ਹੋਇਆ ਸੀ। ਪਰ ਸਮਾਗਮ ਵਿੱਚ ਕੋਵਿਡ-19 ਦੀ ਸ਼ਰ੍ਹੇਆਮ ਉਲੰਘਣਾ ਕੀਤੀ ਗਈ ਹੈ, ਕੀ ਇਹੋ ਜਿਹੇ ਇਕੱਠਾਂ ਚ ਕੋਰੋਨਾ ਨਹੀਂ ਫੈਲਦਾ । ਦੂਜੇ ਪਾਸੇ ਸ਼ਾਮ 5 ਵਜੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਦੁਕਾਨਾਂ ਬੰਦ ਕਰਵਾਈਆਂ ਜਾ ਰਹੀਆਂ ਹਨ, ਪਰ ਜੇ ਕੋਈ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਂਦਾ ਹੈ। ਫੇਰ ਇਹੋ ਜਿਹੇ ਇਕੱਠਾ ਤੇ ਰੋਕ ਕਿਉਂ ਨਹੀਂ ਲਾਈ ਜਾ ਸਕਦੀ। / ਕੀ ਪ੍ਰਸ਼ਾਸਨ ਇਹੋ ਜਿਹੇ ਮਾਮਲਿਆਂ ਵਿਚ ਧਿਆਨ ਦੇਵੇਗਾ ।