You are here

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਲਈ ਆਪਣੀ ਕੁਰਬਾਨੀ ਦਿੱਤੀ ਉੱਥੇ ਮਾਨਵਤਾ ਨੂੰ ਦਲੇਰੀ ਤੇ ਨਿਡਰਤਾ ਨਾਲ ਹਕੂਮਤ ਅਤੇ ਜਬਰ ਜ਼ੁਲਮ ਖ਼ਿਲਾਫ਼ ਲੜਨ ਲਈ ਪ੍ਰੇਰਿਆ ਪ੍ਰਧਾਨ :ਸਰਤਾਜ ਸਿੰਘ ਗਾਲਬ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)

ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਜਿੱਥੇ ਪੰਜਾਬ ਚ ਦੇਸ਼ ਵਿਦੇਸ਼ਾਂ ਚ ਵਸਦੇ ਪੰਜਾਬੀਆਂ ਨੂੰ ਨੇ ਬੜੀ ਸ਼ਰਧਾ ਅਤੇ ਪਿਆਰ ਨਾਲ  ਮਨਾਇਆ ਗਿਆ।ਇਸ ਸਮੇਂ ਪਿੰਡ ਗਾਲਬ ਰਣ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਸਰਤਾਜ ਸਿੰਘ ਗਾਲਿਬ ਨੇ ਕਿਹਾ ਹੈ ਕਿ  ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਰਾਹ ਉੱਤੇ ਚੱਲਣ  ਦੀ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਕਿਹਾ ਕਿ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੇ ਬਾਣੀ ਤੋਂ ਸੇਧ ਲੈਣ ਦੀ ਅੱਜ ਲੋੜ ਹੈ ਉਨ੍ਹਾਂ ਕਿਹਾ ਕਿ ਸ੍ਰੀ ਤੇਗ ਬਹਾਦਰ ਜੀ ਦੀ ਕੁਰਬਾਨੀ ਬੇਮਿਸਾਲ ਹੈ  ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿਆਗ ਤੇ ਭਗਤੀ ਸ਼ਕਤੀ ਮਸ਼ਾਲ ਮਨੁੱਖ ਇਤਿਹਾਸ ਵਿਚ ਹੋਰ ਕਿਤੇ ਨਹੀਂ ਮਿਲਦੀ ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ ਦੀ ਸਾਂਝੀਵਾਲਤਾ ਨੂੰ ਸਮਰਪਿਤ ਰਿਹਾ ਹੈ  ਜੋ ਕਿ ਧਰਮ ਜਾਤ ਨਸਲ ਆਦਿ ਤੋਂ ਦੂਰ ਸੀ ਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਆਉਣ ਵਾਲੀ ਪੀੜ੍ਹੀ ਲਈ ਮਾਰਗ ਦਰਸ਼ਨ ਰਹੇਗੀ ਉਨ੍ਹਾਂ ਕਿਹਾ ਕਿ ਸੰਗਤਾਂ ਗੁਰੂ ਸਾਹਿਬ ਜੀ ਦੇ ਮਾਰਗ ਤੋਂ ਸੇਧ ਲੈਣ ਅਤੇ ਉਨ੍ਹਾਂ ਦੇ ਦਰਸਾਏ ਸੱਚ ਦੇ ਮਾਰਗ ਤੇ ਚੱਲਣ ਦਾ  ਅਹਿਦ  ਕਰਨ।