ਅਜੀਤਵਾਲ ਬਲਵੀਰ ਸਿੰਘ ਬਾਠ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਬਿਲਾਂ ਨੂੰ ਰੱਦ ਕਰਵਾਉਣ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਾਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਸਮਾਜ ਸੇਵੀ ਸਾਬਕਾ ਸਰਪੰਚ ਜੱਗਾ ਮੱਦੋਕੇ ਨੇ ਜਨ ਸ਼ਕਤੀ ਨਿਊਜ਼ ਨਾਲ ਗੱਲਬਾਤ ਦੌਰਾਨ ਕੀਤਾ ਸਰਪੰਚ ਜੱਗਾ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਇਕ ਵਾਰ ਫਿਰ ਤੋਂ ਹੰਭਲਾ ਮਾਰਨ ਜ਼ਰੂਰਤ ਹੈ ਤਾਂ ਹੀ ਅਸੀਂ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਬਿਲਾਂ ਨੂੰ ਰਦ ਕਰਵਾਉਣ ਵਿੱਚ ਕਾਮਯਾਬ ਹੋਵਾਂਗੇ ਉਨ੍ਹਾਂ ਕਿਸਾਨ ਤੇ ਮਜ਼ਦੂਰ ਭਰਾਵਾਂ ਨੂੰ ਬੇਨਤੀ ਕੀਤੀ ਕਿ ਦਿੱਲੀ ਵਿਖੇ ਚੱਲ ਰਹੇ ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਸੈਂਟਰ ਸਰਕਾਰ ਤੋਂ ਕਾਲੇ ਬਿਲਾਂ ਨੂੰ ਰੱਦ ਕਰਵਾ ਕੇ ਵਾਪਸ ਘਰਾਂ ਨੂੰ ਮੁੜੀਏ