ਅਜੀਤਵਾਲ ਬਲਵੀਰ ਸਿੰਘ ਬਾਠ
ਕਿਸਾਨ ਮਜ਼ਦੂਰਾਂ ਦੇ ਮੌਤ ਦਾ ਬੰਤ ਕੇਂਦਰ ਵੱਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਡਰਾਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਕਿਸਾਨੀ ਅੰਦੋਲਨ ਨੂੰ ਸਫਲ ਬਣਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਬੈਠੇ ਹਾਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਆਗੂ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਜਨ ਸਕਤੀ ਦੇ ਨਿਊਜ਼ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ ਪ੍ਰਧਾਨ ਮੋਹਣੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਇਮਤਿਹਾਨ ਲੈਣਾ ਛੱਡ ਦੇਵੇ ਕਾਲੇ ਕਾਨੂੰਨ ਤਾਂ ਅਸੀਂ ਹਰ ਹੀਲੇ ਰੱਦ ਕਰਵਾ ਕੇ ਹੀ ਹਟਾਂਗੇ ਉਨ੍ਹਾਂ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਦੇਸ਼ ਵਿੱਚ ਪਹਿਲਾਂ ਹੀ ਲੱਕ ਤੋੜਵੀਂ ਮਹਿੰਗਾਈ ਕਰਕੇ ਸਰਕਾਰ ਨੇ ਜਨਤਾ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਜੋ ਗ਼ਰੀਬ ਪਰਿਵਾਰ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚੇ ਪਾਲਦਾ ਸੀ ਅੱਜ ਉਹ ਆਤਮ ਹੱਤਿਆ ਕਰਨ ਨੂੰ ਮਜਬੂਰ ਕਰਦੀਆਂ ਨੇ ਸਰਕਾਰਾਂ ਪਰ ਅੱਜ ਮੇਰੇ ਦੇਸ਼ ਦਾ ਕਿਸਾਨ ਮਜ਼ਦੂਰ ਜਾ ਚੁੱਕਿਆ ਹੈ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਇੱਟ ਦਾ ਪੱਥਰ ਨਾ ਦੇਹ ਨੂੰ ਹਰ ਕੁਰਬਾਨੀ ਲਈ ਤਿਆਰ ਬੈਠੇ ਹਨ ਇਸ ਲਈ ਭਰਾਵੋ ਬੇਨਤੀ ਕਰਦੇ ਹਾਂ ਕਿ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਲਈ ਹੰਭਲਾ ਮਾਰਨ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਕਿਸਾਨੀ ਅੰਦੋਲਨ ਜਿੱਤ ਕੇ ਝੰਡੇ ਬੁਲੰਦ ਕਰਕੇ ਘਰਾਂ ਨੂੰ ਮੁੜਾਂਗੇ