ਅਜੀਤਵਾਲ,( ਬਲਵੀਰ ਸਿੰਘ ਬਾਠ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਖ਼ੁਸ਼ ਜਾਪਦੇ ਨਜ਼ਰ ਆ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਮੈਂਬਰ ਬਲਵੰਤ ਕੌਰ ਦੇ ਪਤੀ ਜਗਜੀਤ ਸਿੰਘ ਨੇ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੱਲੋਂ ਸਮਾਜ ਅਤੇ ਵਿਕਾਸ ਭਲਾਈ ਕਾਰਜਾਂ ਦੀਆਂ ਸਕੀਮਾਂ ਜਾਰੀ ਕੀਤੀਅਾਂ ਗੲੀਅਾਂ ਹਨ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਇਸ ਤੋਂ ਇਲਾਵਾ ਸ਼ਗਨ ਸਕੀਮ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਨੇ ਉਨ੍ਹਾਂ ਕਿਹਾ ਕਿ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਜੋ ਧਰਤੀ ਹੇਠ ਤਰੱਕੀ ਦੀਆਂ ਲੀਹਾਂ ਸਰਲ ਕਰਦਾ ਹੋਇਆ ਅੱਗੇ ਵਧ ਰਿਹਾ ਹੈ ਬੀਬੀ ਭਾਗੀਕੇ ਦੀ ਬਦੌਲਤ ਹੀ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅੱਜ ਹਰੇਕ ਪਿੰਡ ਵਿਚ ਵਿਕਾਸ ਕਾਰਜਾਂ ਦੇ ਕੰਮ ਵੱਡੀ ਪੱਧਰ ਤੇ ਜਾਰੀ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਪੰਜਾਬ ਚੋਂ ਪਹਿਲੇ ਨੰਬਰ ਤੇ ਆਵੇਗਾ ਇਨ੍ਹਾਂ ਵਿਕਾਸ ਕਾਰਜਾਂ ਦੇ ਕਰਕੇ ਹੀ ਦੋ ਹਜਾਰ ਬਾਈ ਵਿੱਚ ਨਿਰੋਲ ਬਣੇਗੀ ਕਾਂਗਰਸ ਦੀ ਸਰਕਾਰ