You are here

 ਢੁੱਡੀਕੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਚ ਬੀਬੀ ਭਾਗੀਕੇ ਦਾ ਵੱਡਾ ਯੋਗਦਾਨ  -ਸਰਪੰਚ ਜਸਵੀਰ ਸਿੰਘ ਢਿੱਲੋਂ

ਅਜੀਤਵਾਲ ,(ਬਲਵੀਰ ਸਿੰਘ ਬਾਠ)

  ਮੋਗੇ ਜ਼ਿਲ੍ਹੇ ਦੇ ਪਿੰਡ ਢੁੱਡੀਕੇ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਬੀਬੀ ਭਾਗੀਕੇ ਦਾ ਵੱਡਾ ਯੋਗਦਾਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਸਵੀਰ ਸਿੰਘ ਢਿੱਲੋਂ ਨੇ   ਜਨ ਸਕਤੀ  ਨਿਊਜ਼ ਨਾਲ ਗੱਲਬਾਤ ਕਰਦਿਆਂ ਕੁਝ ਵਿਚਾਰਾਂ ਸਾਂਝੀਆਂ ਕੀਤੀਆਂ  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਹਲਕੇ ਦੇ ਵਿਕਾਸ  ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਨਾਲ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ  ਉਨ੍ਹਾਂ ਅੱਗੇ ਕਿਹਾ ਕਿ ਅੱਜ ਢੁੱਡੀਕੇ ਪਿੰਡ ਚ ਵੱਡੀ ਪੱਧਰ ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਕੁਝ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ  ਇਹ ਵਿਕਾਸ ਕਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਦੇਣ ਹੈ ਜਿਸ ਨੇ ਪਿੰਡ ਨੂੰ ਉੱਚੀਆਂ ਉਪਲਬਧੀਆਂ ਤੇ ਲਿਜਾਣ ਲਈ ਅਤੇ ਢੁੱਡੀਕੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ ਅਸੀਂ  ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕਰਦੇ ਹਾਂ ਕਿ ਜਿਨ੍ਹਾਂ ਦੀ ਬਦੌਲਤ ਪਿੰਡ  ਤਰੱਕੀ ਦੀਆਂ ਲੀਹਾਂ ਨੂੰ ਸਰਲ ਕਰਦਾ ਹੋਇਆ ਅੱਗੇ ਵਧ ਰਿਹਾ ਹੈ  ਅਤੇ ਆਉਣ ਵਾਲੇ ਸਮੇਂ ਵਿਚ ਇਕ ਵਧੀਆ ਤੇ ਨਮੂਨੇ ਦਾ ਪਿੰਡ ਸਾਬਤ ਹੋ ਕੇ ਪੰਜਾਬ ਚੋਂ ਪਹਿਲੇ ਨੰਬਰ ਤੇ ਆਉਣ ਲਈ ਉਹ ਦਿਨ ਦੂਰ ਨਹੀਂ ਹਨ  ਅੱਜ ਪਿੰਡ ਚ ਐਂਟਰ ਲਾਕ ਟੇਲ ਤੋਂ ਇਲਾਵਾ ਗਲੀਆਂ ਨਾਲੀਆਂ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ ਸ਼ਗਨ ਸਕੀਮ ਛੱਪੜਾਂ ਦੀ ਸਫ਼ਾਈ ਇਸ ਤੋਂ ਇਲਾਵਾ ਅਨੇਕਾਂ ਹੀ  ਵਿਕਾਸ ਅਤੇ ਸਮਾਜ ਭਲਾਈ ਦੇ ਕਾਰਜ ਨਿਰੰਤਰ ਜਾਰੀ ਕੀਤੇ ਜਾ ਰਹੇ ਹਨ