ਅਜੀਤਵਾਲ , (ਬਲਵੀਰ ਸਿੰਘ ਬਾਠ)
ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣੇ ਜ਼ਰੂਰੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ ਅਤੇ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਕੋਕਰੀ ਕਲਾਂ ਨੇ ਜਨ ਸਕਤੀ ਨਿਊਜ਼ ਨਾਲ ਕੁਝ ਸਾਂਝੀਆਂ ਵਿਚਾਰਾਂ ਪ੍ਰਗਟ ਕਰਦੇ ਹੋਏ ਕੀਤਾ ਉਨ੍ਹਾਂ ਕਿਹਾ ਕਿ ਅੱਜ ਮਤਲਬੀ ਮਨੁੱਖ ਰੁੱਖਾਂ ਦੀ ਕਟਾਈ ਕਰਨ ਵੱਲ ਜ਼ੋਰ ਦੇ ਰਿਹਾ ਹੈ ਪਰ ਉਸ ਨੂੰ ਇਹ ਨਹੀਂ ਪਤਾ ਕਿ ਰੁੱਖ ਲਗਾਉਣੇ ਕਿੰਨੇ ਜ਼ਰੂਰੀ ਹਨ ਕਿਉਂਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਰੁੱਖ ਲਗਾਉਣੇ ਅਤਿ ਜ਼ਰੂਰੀ ਹਨ ਸਰਪੰਚ ਸਾਹਿਬਾਨਾਂ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਮਨੁੱਖ ਲਾਵੇ ਇਕ ਰੁੱਖ ਕਿਉਂਕਿ ਰੁੱਖਾਂ ਤੋਂ ਸਾਨੂੰ ਆਕਸੀਜਨ ਮਿਲਦੀ ਹੈ ਅਤੇ ਪ੍ਰਦੂਸ਼ਣ ਰਹਿਤ ਸ਼ੁੱਧ ਵਾਤਾਵਰਨ ਸਾਨੂੰ ਰੁੱਖਾਂ ਤੋਂ ਹੀ ਮਿਲਦਾ ਹੈ ਜ਼ਿੰਦਗੀ ਜਿਊਣ ਲਈ ਸਾਨੂੰ ਸਭ ਨੂੰ ਆਪਣੇ ਹਰ ਇੱਕ ਘਰ ਘਰ ਵਿੱਚ ਰੁੱਖ ਲਗਾਉਣੇ ਅਤਿ ਜ਼ਰੂਰੀ ਹਨ ਰੁੱਖਾਂ ਦਾ ਹਰਿਆ ਭਰਿਆ ਵਾਤਾਵਰਣ ਬੀਮਾਰੀਆਂ ਤੋਂ ਬਚਾਉਣ ਲਈ ਲਾਭਦਾਇਕ ਹੈ ਆਓ ਸਾਰੇ ਰਲ ਮਿਲ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਈਏ