ਦਿੱਲੀ - ਮਈ-2021- (ਗੁਰਸੇਵਕ ਸਿੰਘ ਸੋਹੀ)-
ਸੈਂਟਰ ਸਰਕਾਰ ਵੱਲੋਂ ਪਾਸ ਕੀਤੇ ਹੋਏ ਕਾਲੇ ਕਨੂੰਨ 26 ਮਈ ਨੂੰ ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 6 ਮਹੀਨੇ ਹੋ ਜਾਣਗੇ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਸ ਦਿਨ ਪੂਰੇ ਭਾਰਤ ਵਿੱਚ ਕਾਲਾ ਦਿਵਸ ਮਨਾਇਆ ਜਾਵੇਗਾ। ਘਰਾਂ, ਦੁਕਾਨਾਂ, ਵਾਹਨਾਂ ਉੱਪਰ ਕਾਲੇ ਝੰਡੇ ਲਾਏ ਜਾਣਗੇ ਕਿਸਾਨਾਂ, ਮਜ਼ਦੂਰਾਂ ਵੱਲੋਂ ਕਾਲੀਆਂ ਪੱਗਾਂ ਅਤੇ ਬੀਬੀਆਂ ਵੱਲੋਂ ਕਾਲੀਆਂ ਚੁੰਨੀਆਂ ਲੈ ਕੇ ਧਰਨੇ ਵਾਲੀਆਂ ਥਾਵਾਂ ਤੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰੈੱਸ ਨਾਲ ਸੰਪਰਕ ਕਰਨ ਤੇ ਬੀਕੇਯੂ ਰਾਜੇਵਾਲ ਜਿਲਾ ਬਰਨਾਲਾ ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਕਿਹਾ ਹੈ ਕਿ ਅੱਜ ਤੋਂ ਹੀ ਆਪਣੇ- ਆਪਣੇ ਵਾਹਨਾਂ ਘਰਾਂ ਤੇ ਕਾਲੇ ਝੰਡੇ ਲਾਉਣ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਨ ਪਿੰਡਾਂ ਤੇ ਸ਼ਹਿਰਾਂ ਵਿੱਚ ਕਾਲਾ ਦਿਵਸ ਮਨਾਉਣ ਲਈ ਵਿਚਾਰ ਤੇਜ਼ ਕੀਤੇ ਜਾਣ 26 ਤਰੀਕ ਨੂੰ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਜ਼ਿਆਦਾ ਤੋਂ ਜ਼ਿਆਦਾ ਕਾਫ਼ਲੇ ਕੂਚ ਕਰਨ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਬਜ਼ੁਰਗ, ਨੌਜਵਾਨ, ਬੀਬੀਆਂ, ਭੈਣਾਂ ਲਗਾਤਾਰ ਚੱਲ ਰਹੇ 8 ਮਹੀਨਿਆਂ ਤੋਂ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਆਪਣੀ ਹਾਜ਼ਰੀ ਲਗਵਾਉਣ। ਇਸ ਸਮੇਂ ਉਨ੍ਹਾਂ ਨਾਲ ਜਿਲਾ ਮੀਤ ਪ੍ਰਧਾਨ ਮੁਖਤਿਆਰ ਸਿੰਘ, ਦਲਵਾਰ ਸਿੰਘ ਗਹਿਲ, ਕੁਲਵਿੰਦਰ ਸਿੰਘ ਗਹਿਲ, ਪ੍ਰਧਾਨ ਸੁਰਜੀਤ ਸਿੰਘ, ਨਹਿੰਗ ਬਰਨਾਲਾ, ਮਲਾਗਰ ਸਿੰਘ ਗਹਿਲ, ਨਰਿੰਦਰ ਸਿੰਘ, ਪ੍ਰਧਾਨ ਰਾਜਿੰਦਰ ਸਿੰਘ ਪਟਿਆਲਾ,ਕੋਟਪਨੈਚ ਜਰਨਲ ਸਕੱਤਰ ਲੁਧਿਆਣਾ, ਉਂਕਾਰ ਸਿੰਘ ਜਨਰਲ ਸਕੱਤਰ ਪੰਜਾਬ ਆਦਿ ਹਾਜ਼ਰ ਸਨ