ਮਹਿਲ ਕਲਾਂ /ਬਰਨਾਲਾ -ਮਈ 2021(ਗੁਰਸੇਵਕ ਸਿੰਘ ਸੋਹੀ)-
ਸੰਯੁਕਤ ਮੋਰਚੇ ਦਿੱਲੀ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਅੱਜ ਅਨੁਸਾਰ 26 ਮਈ ਨੂੰ ਕਾਲੇ ਦਿਵਸ ਵਜੋਂ ਪੂਰੇ ਭਾਰਤ ਵਿਚ ਮਨਾਇਆ ਗਿਆ ।ਇਸੇ ਕੜੀ ਤਹਿਤ ਪੂਰੇ ਪੰਜਾਬ ਵਿੱਚ ਵੀ ਇਹ ਕਾਲਾ ਦਿਵਸ ਮਨਾਇਆ ਗਿਆ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਵੱਲੋਂ ਵੀ ਭਰਾਤਰੀ ਕਿਸਾਨ ਯੂਨੀਅਨ ਨਾਲ ਮਿਲ ਕੇ ਕਾਲਾ ਦਿਵਸ ਮਨਾਉਂਦੇ ਹੋਏ ਹੈਂਕੜਬਾਜ਼ੀ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ।ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਮਰਦ ਕਾਲੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ,ਔਰਤਾਂ ਕਾਲੀਆਂ ਚੁੰਨੀਆਂ ਅਤੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਛੋਟੇ ਬੱਚੇ ਵੀ ਸ਼ਾਮਲ ਸਨ ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:295)ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ 25 ਸਤੰਬਰ 2020 ਤੋਂ ਸ਼ੁਰੂ ਹੋਏ ਕਿਸਾਨੀ ਸੰਘਰਸ਼ ਨੇ ਐਸੀ ਲਹਿਰ ਫੜੀ ਕਿ ਮੋਦੀ ਸਰਕਾਰ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ। ਜਿਸ ਦੀ ਮਿਸਾਲ ਦੁਨੀਆਂ ਭਰ ਚੋਂ ਮੋਦੀ ਦੇ ਖ਼ਿਲਾਫ਼ ਹੋ ਰਹੇ ਵਿਦਰੋਹ ਤੋਂ ਮਿਲਦੀ ਹੈ ।ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ, ਟਰੈਕਟਰ ਟਰਾਲੀਆਂ ਤੇ ਵੱਡੇ ਕਾਫਲਿਆਂ ਦੇ ਰੂਪ ਵਿੱਚ ਅਸੀਂ 25 ਨਵੰਬਰ 2020 ਨੂੰ ਦਿੱਲੀ ਵੱਲ ਚਾਲੇ ਪਾ ਦਿੱਤੇ ਸਨ ।
25 ਦਸੰਬਰ 2020 ਨੂੰ ਸ਼ਹੀਦ ਭਗਤ ਸਿੰਘ ਦੇ ਖਟਕੜ ਕਲਾਂ ਤੋਂ ਸ਼ੁਰੂ ਹੋਇਆ ਸੈਂਕੜਿਆਂ ਦੀ ਤਦਾਦ ਵਿੱਚ ਪੰਜਾਬੀ ਪੇਂਡੂ ਡਾਕਟਰਾਂ ਦਾ ਇੱਕ ਕਾਫ਼ਲਾ ਵਾਇਆ ਮਹਿਲ ਕਲਾਂ ਹੁੰਦਾ ਹੋਇਆ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਆਪਣੇ ਕਿਸਾਨਾਂ ਮਜ਼ਦੂਰਾਂ ਨੂੰ ਫਰੀ ਮੈਡੀਕਲ ਸੇਵਾਵਾਂ ਦੇਣ ਲਈ ਪਹੁੰਚਿਆ ।ਇਹ ਫਰੀ ਮੈਡੀਕਲ ਸੇਵਾਵਾਂ ਹੁਣ ਤੱਕ ਜ਼ਿਲ੍ਹਾ ਵਾਈਜ਼ ਡਾਕਟਰਾਂ ਦੀਆਂ ਡਿਊਟੀਆਂ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਲ ਇੰਡੀਆ ਮੈਡੀਕਲ ਫੈਡਰੇਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਆਪਣੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਤੇ ਜਿੱਤ ਦੀ ਪ੍ਰਾਪਤੀ ਤੱਕ ਨਾਲ ਖਡ਼੍ਹੀ ਰਹੇਗੀ ।ਇਸ ਸਮੇਂ ਉਨ੍ਹਾਂ ਨਾਲ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ,ਡਾ ਸੁਰਜੀਤ ਸਿੰਘ ਛਾਪਾ, ਡਾ ਅਬਰਾਰ ਹੁਸੈਨ ,ਡਾ ਜੱਸੀ ਮਹਿਲਕਲਾਂ, ਡਾ ਬਲਦੇਵ ਸਿੰਘ ਲੋਹਗਡ਼ ,ਡਾ ਸੁਖਵਿੰਦਰ ਸਿੰਘ ਬਾਪਲਾ ,ਡਾ ਨਾਹਰ ਸਿੰਘ ਮਹਿਲਕਲਾਂ ,ਡਾ ਮੁਕਲ ਸ਼ਰਮਾ, ਡਾ ਸੁਬੇਗ ਮੁਹੰਮਦ ਰੂੜੇਕੇ, ਡਾ ਅਮਰਜੀਤ ਸਿੰਘ ਕੁੱਕੂ ਮਹਿਲ ਖੁਰਦ, ਬਲਦੇਵ ਸਿੰਘ ਧਨੇਰ ,ਡਾ ਨਿਰਮਲ ਸਿੰਘ ,ਡਾ ਅਮਰਜੀਤ ਸਿੰਘ ਕਾਲਸਾਂ, ਡਾ ਬਿੱਲੂ ਰਾਏਸਰ ,ਡਾ ਨਿਰਭੈ ਸਿੰਘ ਨਿਹਾਲੂਵਾਲ, ਡਾ ਗੁਰਮੀਤ ਸਿੰਘ ਦੀਵਾਨਾ ,ਡਾ ਗੁਰਮੀਤ ਸਿੰਘ ਗਹਿਲ, ਡਾ ਨਜ਼ੀਰ ਮੁਹੰਮਦ ਆਦਿ ਵੱਡੀ ਗਿਣਤੀ ਵਿੱਚ ਡਾਕਟਰ ਸਾਥੀ ਹਾਜ਼ਰ ਸਨ ।