You are here

30 ਮਈ ਨੂੰ ਸਵੇਰੇ 6 ਵਜੇ ਰੇਲਵੇ ਸਟੇਸ਼ਨ ਬਰਨਾਲਾ ਤੋਂ ਰੇਲ ਰਾਹੀਂ ਵੱਡਾ ਜਥਾ ਦਿੱਲੀ ਸਿੰਘੁੂ ਬਾਰਡਰ   ਲਈ ਹੋਵੇਗਾ ਰਵਾਨਾ।  ਨਿਰਭੈ ਛੀਨੀਵਾਲ

ਮਹਿਲ ਕਲਾਂ/ਬਰਨਾਲਾ - ਮਈ -(ਗੁਰਸੇਵਕ ਸਿੰਘ ਸੋਹੀ)- ਸੈਂਟਰ ਸਰਕਾਰ ਵੱਲੋਂ ਕਿਸਾਨ ਅਤੇ ਮਜ਼ਦੂਰਾਂ ਵਿਰੋਧੀ 3 ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ ਵਿਅਕਤੀਆਂ ਵੱਲੋਂ ਲਗਾਤਾਰ 8 ਮਹੀਨਿਆਂ ਤੋਂ ਤਿੱਖਾ ਅਤੇ ਜ਼ੋਰਦਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਕਿਸਾਨ, ਮਜ਼ਦੂਰ ਬੀਬੀਆਂ, ਭੈਣਾਂ, ਭਰਾਵਾਂ ਨੂੰ ਅਪੀਲ ਕੀਤੀ ਹੈ ਕਿ 30 ਮਈ ਨੂੰ ਸਵੇਰੇ 6 ਵਜੇ ਰੇਲਵੇ ਸਟੇਸ਼ਨ ਬਰਨਾਲਾ ਤੋਂ ਰੇਲ ਰਾਹੀਂ ਇੱਕ ਵੱਡਾ ਜਥਾ ਸਿੰਘੁੂ ਬਾਰਡਰ ਲਈ ਰਵਾਨਾ ਹੋਵੇਗਾ ਵੱਧ ਤੋਂ ਵੱਧ ਕਿਸਾਨ ਪ੍ਰਸ਼ਾਦਾ ਪਾਣੀ ਨਾਲ ਲੈ ਕੇ ਆਉਣ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨ, ਮਜ਼ਦੂਰ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲੈਣਗੇ । ਉਨ੍ਹਾਂ ਕਿਹਾ ਕੇ ਸੈਂਟਰ ਸਰਕਾਰ ਨੂੰ ਕਿਸਾਨਾਂ ਪ੍ਰਤੀ 3 ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਹ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਖੇ  ਕਿਸਾਨ,ਮਜ਼ਦੂਰ,ਬੀਬੀਆਂ, ਭੈਣਾਂ,ਬੱਚੇ ਟਰੈਕਟਰ-ਟਰਾਲੀਆਂ ਲੈਕੇ ਸ਼ਾਂਤਮਈ ਢੰਗ ਨਾਲ ਪੱਕਾ ਮੋਰਚਾ ਲਾਕੇ ਬੈਠੇ ਹਨ। ਫਿਰ ਵੀ ਸੈਂਟਰ ਸਰਕਾਰ ਕਿਸਾਨਾਂ ਉੱਤੇ ਤਰ੍ਹਾਂ-ਤਰ੍ਹਾਂ ਦੀਆ ਗੁੱਝੀਆਂ ਚਾਲਾਂ ਚੱਲ ਰਹੀ ਹੈ। ਦਸਾਂ ਨਹੁੰਆਂ ਦੀ ਕਿਰਤ ਕਮਾਉਣ ਵਾਲੇ ਕਿਸਾਨ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਤੇ ਸ਼ਾਂਤਮਈ ਢੰਗ ਨਾਲ ਦਿੱਲੀ ਵਿਖੇ ਬੈਠ ਕੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ ।ਕਿਸਾਨ,ਮਜ਼ਦੂਰਾਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਆਪਣੀ ਹੋਂਦ ਨੂੰ ਬਚਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ ।ਇਸ ਸਘੰਰਸ਼ ਨੂੰ ਦੇਸਾਂ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਭਰਮਾ ਹੁੰਗਾਰਾ ਮਿਲਿਆ।ਪਰ ਸੈਂਟਰ ਦੀ ਮੋਦੀ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਪਾਸ ਕੀਤੇ ਹੋਏ ਬਿੱਲਾਂ ਨੂੰ ਵਾਪਸ ਲੈਣ ਦੀ ਬਜਾਏ ਟਾਲ ਮਟੋਲ ਕਰ ਰਹੀ ਹੈ। ਅਖੀਰ ਦੇ ਵਿੱਚ ਉਨ੍ਹਾਂ ਕਿਹਾ ਕਿ ਹੁਣ ਹਰ ਵਰਗ ਦੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਆਪਣੀ ਹੋਂਦ ਨੂੰ ਬਚਾਉਣ ਦੇ ਲਈ ਜਾਤ-ਪਾਤ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਹੋਰ ਭਰਮ ਭੁਲੇਖੇ ਕੱਢ ਕੇ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ।