ਹੁਣ ਤੱਕ ਲੋੋੜਵੰਦ ਪਰਿਵਾਰਾਂ ਨੂੰ 2,45,000 ਹਜ਼ਾਰ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਰ ਚੁੱਕੀ ਹੈ ਕੁਤਬਾ ਵੈਲਫੇਅਰ ਸੁਸਾਇਟੀ ।
ਮਦਦ ਲੈਣ ਵਾਲੇ ਪਰਿਵਾਰਾਂ ਨੇ ਕੀਤਾ ਕੁਤਬਾ ਵੈਲਫੇਅਰ ਸੁਸਾਇਟੀ ਦਾ ਧੰਨਵਾਦ।
ਮਹਿਲ ਕਲਾਂ /ਬਰਨਾਲਾ -ਮਈ (ਗੁਰਸੇਵਕ ਸਿੰਘ ਸੋਹੀ)-
ਅੱਜ ਪਿੰਡ ਕੁਤਬਾ ਵਿਖੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕੁਤਬਾ ਵੈਲਫੇਅਰ ਸੁਸਾਇਟੀ ਵੱਲੋਂ ਲੋੜਵੰਦ ਪਰਿਵਾਰਾਂ ਨੂੰ 50,000 ਦੇ ਚੈਕ ਦਿੱਤੇ ਗਏ ਤਾਂ ਜ਼ੋ ਇਸ ਸੰਕਟ ਦੀ ਘੜੀ ਵਿੱਚ ਲੋੜਬੰਦ ਪਰਵਾਰਾਂ ਨੂੰ ਕੁੱਝ ਰਾਹਤ ਮਿਲ ਸਕੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਤਬਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਇੰਦਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਕੁਤਬਾ ਵੈਲਫੇਅਰ ਸੋਸਾਇਟੀ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਸੇਵਾ ਕਰ ਰਹੀ ਹੈ ਇਹ ਸੋਸਾਇਟੀ ਪਿੰਡ ਕੁਤਬਾ ਵਾਸੀਆਂ ਤੇ ਐਨ,ਆਰ,ਆਈ ਵੀਰਾਂ ਦੇ ਸਹਿਯੋਗ ਨਾਲ ਚੱਲਾਈ ਜਾ ਰਹੀ ਹੈ ਜੋ ਕਿ ਐਨ,ਆਰ,ਆਈ ਵੀਰ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੁਤਬਾ ਵੈਲਫੇਅਰ ਸੁਸਾਇਟੀ ਦੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਧੰਨਵਾਦ ਕਰਦੇ ਹਾਂ ਉਹਨਾਂ ਕਿਹਾ ਕਿ ਅਸੀਂ ਹੁਣ ਤੱਕ ਕੁਤਬਾ ਵੈਲਫੇਅਰ ਸੁਸਾਇਟੀ ਵੱਲੋਂ। ਲੱੱਗ ਭੱਗ 2,45000 ਰੁਪਏ ਦੀ ਸਹਾਇਤਾ ਲੋੜਵੰਦ ਪਰਿਵਾਰਾਂ ਨੂੰ ਕਰ ਚੁੱਕੇ ਹਾਂ ਜਿੰਨ੍ਹਾਂ ਵਿੱਚ ਕੁੱਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਦਾ ਕੋਈ ਪਰਿਵਾਰਿਕ ਮੈਂਬਰ ਕਿਸੇ ਨਾ ਕਿਸੇ ਦੁਰਘਟਨਾ ਕਾਰਨ ਹਸਪਤਾਲ ਵਿੱਚ ਦਾਖ਼ਲ ਹੈ ਜਾਂ ਫਿਰ ਉਹ ਪਰਿਵਾਰ ਜਿੰਨਾ ਪਰਿਵਾਰਾਂ ਦਾ ਕੋਈ ਮੈਂਬਰ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਨਾਲ ਪੀੜਤ ਹੈ। ਤੇ ਜੇਰੇ ਇਲਾਜ ਕਿਸੇ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਮੈਂਬਰ ਸਾਹਿਬਾਨ ਉਨ੍ਹਾਂ ਪਰਿਵਾਰਾਂ ਦੀ ਮਦਦ ਲੋਕ ਸੇਵਾ ਨੂੰ ਧਿਆਨ ਵਿੱਚ ਰੱਖ ਕੇ ਬੜੀ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ ।ਇਸ ਮੌਕੇ ਕੁਤਬਾ ਵੈਲਫੇਅਰ ਸੁਸਾਇਟੀ ਦੇ ਸਲਾਹਕਾਰ ਸਰਦਾਰ ਅਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸੋਸਾਇਟੀ ਦਾ ਮੇਨ ਮਕਸਦ ਹੈ ਮੁਸੀਬਤ ਸਮੇਂ ਵਿੱਚ ਲੋੜਬੰਦ ਪਰਵਾਰਾ ਦੀ ਮੱਦਦ ਕਰਨਾ।