You are here

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਖਾਣ ਪੀਣ ਦੀਆਂ ਵਸਤਾਂ ਦੀ ਗੁਪਤਦਾਨ ਸੇਵਾ ਕੀਤੀ ਗਈ-ਨਿਰਭੈ ਸਿੰਘ ਗਿਆਨੀ  

 ਆਪਣੀ ਹੋਂਦ ਦੀ ਲੜਾਈ ਲੜਦੇ ਸ਼ਹੀਦ ਹੋ ਵੀ ਗਏ ਤਾਂ ਭਾਗਾਂ ਵਾਲੇ ਹੋਵਾਂਗੇ।ਸਰਪੰਚ ਅਮਰਜੀਤ ਗਹਿਲ              

ਮਹਿਲ ਕਲਾਂ/ਬਰਨਾਲਾ-ਜੂਨ 2021-(ਗੁਰਸੇਵਕ ਸਿੰਘ ਸੋਹੀ)-

ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਤਿੰਨ ਆਰਡੀਨੈਂਸ ਪਾਸ ਕਰਕੇ ਆਪਣੇ ਹੰਕਾਰ ਵਿੱਚ ਕਿਸਾਨਾਂ ਨੂੰ 8 ਮਹੀਨਿਆਂ ਤੋਂ ਕੜਾਕੇ ਦੀ ਠੰਢ ਵਿੱਚ ਜੀ.ਟੀ.ਰੋੜ, ਰੇਲਵੇ ਸਟੇਸ਼ਨਾਂ ਅਤੇ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਉੱਪਰ ਰੋਲਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਆਪਣੀ ਅੜੀਅਲ ਛੱਡ ਕੇ ਆਰਡੀਨੈਂਸ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ ਨਹੀਂ ਤਾਂ ਇੰਡੀਆ ਵਿਚੋਂ ਖ਼ੁਦ ਰੱਦ ਹੋ ਜਾਣਗੇ। ਕਿਸਾਨੀ ਸੰਘਰਸ਼ ਦਿਨੋਂ ਦਿਨ ਹੋਰ ਤਿੱਖਾ ਹੋ ਰਿਹਾ ਹੈ।ਕਿਸਾਨ ਲਗਾਤਾਰ ਦਿਨੋਂ ਦਿਨ ਸ਼ਹੀਦੀਆਂ ਪਾਈ ਜਾ ਰਹੇ ਹਨ ਜਿਨ੍ਹਾਂ ਦੀ ਜ਼ਿੰਮੇਵਾਰ ਸੈਂਟਰ ਸਰਕਾਰ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਕੇਯੂ ਰਾਜੇਵਾਲ ਦੇ ਜ਼ਿਲਾ (ਬਰਨਾਲਾ) ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਸਰਪੰਚ ਅਮਰਜੀਤ ਸਿੰਘ ਗਹਿਲ ਨੇ ਕਿਹਾ ਕਿ ਅੱਜ ਗੁਪਤਦਾਨ ਦੁੱਧ, ਸਾਬਣ, ਦਹੀਂ ,ਲੱਸੀ ਘਿਉ ਆਦਿ ਖਾਣ ਪੀਣ ਦੀਆਂ ਹੋਰ ਵਸਤਾਂ ਵੰਡੀਆਂ ਗਈਆਂ ਉਨ੍ਹਾਂ ਕਿਹਾ ਕਿ ਹੁਣ ਸਮਾਂ ਪਾਰਟੀ ਬਾਜੀ ਦਾ ਨਹੀ ਆਪਾਂ ਸਭ ਨੂੰ ਰਲ ਮਿਲਕੇ ਰਾਜਨੀਤੀ,ਜਾਤ- ਪਾਤ ਅਤੇ ਹੋਰ ਭਰਮ ਭੁਲੇਖੇ ਕੱਢ ਕੇ ਸੈਂਟਰ ਸਰਕਾਰ ਵੱਲੋਂ ਲਿਆਂਦੇ ਤਿੰਨ ਭਿਆਨਕ ਆਰਡੀਨੈਂਸ ਦੇ ਵਿਰੋਧ ਵਿੱਚ ਦੇਸ਼ ਦੇ ਸਮੁੱਚੇ ਲੋਕਾਂ ਦਾ ਸਾਥ ਦੇਕੇ ਸਘੰਰਸ਼ ਨੂੰ ਹੋਰ ਤਿੱਖਾ ਕਰੀਏ। 31 ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਕੇ ਸੈਂਟਰ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲਾਂ ਨੂੰ ਰੱਦ ਕਰਵਾਇਆ ਜਾਵੇ। ਸੈਂਟਰ ਸਰਕਾਰ ਵੱਲੋਂ ਇਹ ਕਾਲੇ ਕਨੂੰਨ ਲਾਗੂ ਕਰ ਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਮਰਾਏਦਾਰ ਪੱਖੀ ਕਾਨੂੰਨ ਬਣਾ ਕੇ ਅੰਬਾਨੀ ਅਡਾਨੀ ਦੇ ਇਸ਼ਾਰਿਆਂ ਤੇ ਨੱਚ ਕੇ ਆਪਣੀ ਯਾਰੀ ਪੁਗਾਈ ਹੈ। ਉਨ੍ਹਾਂ ਕਿਹਾ ਖੇਤੀਬਾਡ਼ੀ ਕਾਨੂੰਨ ਬਣਾਉਣ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਹੈ ।ਜਿਸ ਨੂੰ ਦੇਸ਼ ਦਾ ਸਮੁੱਚਾ ਕਿਸਾਨ, ਮਜ਼ਦੂਰ ਬਰਦਾਸ਼ਤ ਨਹੀਂ ਕਰੇਗਾ। ਅਖੀਰ ਵਿਚ ਪ੍ਰਧਾਨ ਮੱਖਣ ਸ਼ਰਮਾ ਨੇ ਕਿਹਾ ਕਿ ਪੰਜਾਬੀ ਇਸ ਜਨ ਹਿੱਤ ਸੰਘਰਸ਼ ਲਈ ਬਹੁਤ ਫ਼ਿਕਰਮੰਦ ਹਨ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਉਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੋਦੀ ਜੀ ! ਅਜੇ ਵੀ ਤੁਹਾਡੇ ਕੋਲ ਵਕਤ ਹੈ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿਓ ਨਹੀਂ ਤਾਂ ਆਉਣ ਵਾਲੇ ਸਮੇਂ ਚ ਲੋਕਾਂ ਨੇ ਤੁਹਾਨੂੰ ਬੁਰੀ ਤਰ੍ਹਾਂ ਰੱਦ ਕਰ ਦੇਣਾ ਹੈ ਅਤੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਹ ਕਿਸਾਨੀ ਸੰਘਰਸ਼ ਇਕ ਇਤਿਹਾਸਕ ਸੰਘਰਸ਼ ਬਣ ਗਿਆ ਹੈ ਉਨ੍ਹਾਂ ਕਿਸਾਨੀ ਸੰਘਰਸ਼ ਵਿਚ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਓ ਆਪਾਂ ਸਾਰੇ ਭਾਰਤੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੀਆਂ ਜ਼ਮੀਨਾਂ ਲਈ ਅਤੇ ਹੱਕਾਂ ਲਈ ਅੱਗੇ ਹੋ ਕੇ ਅਗਵਾਈ ਕਰੀਏ ਅਤੇ ਦਿੱਲੀ ਕਿਸਾਨੀ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕਰੀਏ। ਇਸ ਸਮੇਂ ਉਨ੍ਹਾਂ ਨਾਲ ਜਰਨਲ ਸਕੱਤਰ ਓਂਕਾਰ ਸਿੰਘ, ਜਰਨਲ ਸਕੱਤਰ ਲੁਧਿਆਣਾ ਰਜਿੰਦਰ ਸਿੰਘ ਕੋਟਪਨੈਚ,ਹਾਕਮ ਸਿੰਘ ਮੀਤ ਪ੍ਰਧਾਨ, ਦਲਬਾਰ ਸਿੰਘ ਗਹਿਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।