ਜਗਰਾਓਂ, 11 ਜੁਨ (ਅਮਿਤ ਖੰਨਾ/ ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ ) ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਜਗਰਾਉਂ ਦੇ 35 ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਦਾਖਾ, ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਰਾਣਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਆਪਣੇ ਕਰ ਕਮਲਾਂ ਨਾਲ ਫ਼ਰੰਟ ਲਾਇਨ ਵਰਕਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ•ਾਂ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਨੀਰਜ ਮਿੱਤਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਜਿੱਥੇ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ ਗਿਆ ਉੱਥੇ ਪ੍ਰਸ਼ਾਸਨ ਦੀ ਮਦਦ ਦੇ ਨਾਲ ਕੋਰੋਨਾ ਵੈਕਸੀਨ ਕੈਂਪ ਵੀ ਲਗਾਇਆ ਗਿਆ ਤਾਂ ਕਿ ਲੋਕਾਂ ਨੂੰ ਕੋਰੋਨਾ ਦੀ ਬਿਮਾਰੀ ਤੋਂ ਬਚਾਏਗਾ ਜਾ ਸਕੇ। ਉਨ•ਾਂ ਦੱਸਿਆ ਕਿ ਸਿਵਲ ਹਸਪਤਾਲ ਦੇ 35 ਕੋਰੋਨਾ ਯੋਧਿਆਂ ਜਿਨ•ਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਕੀਤੀ ਉਨ•ਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ ਐੱਮ ਓ ਡਾ: ਪ੍ਰਦੀਪ ਮਹਿੰਦਰਾ ਨੇ ਸੁਸਾਇਟੀ ਦਾ ਸਿਵਲ ਹਸਪਤਾਲ ਦੇ ਸਟਾਫ਼ ਦਾ ਸਨਮਾਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਜਗਜੀਤ ਸਿੰਘ ਜੱਗੀ, ਮਨੀ ਗਰਗ, ਵਰਿੰਦਰ ਕਲੇਰ, ਕੈਪਟਨ ਨਰੇਸ਼ ਵਰਮਾ, ਸੁਸਾਇਟੀ ਦੇ ਸਰਪ੍ਰਸਤ ਰਾਜਿੰਦਰ ਜੈਨ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਜਸਵੰਤ ਸਿੰਘ, ਵਿਨੋਦ ਬਾਂਸਲ, ਲਾਕੇਸ਼ ਟੰਡਨ, ਮਨੋਹਰ ਸਿੰਘ ਟੱਕਰ ਸਮੇਤ ਸਿਵਲ ਹਸਪਤਾਲ ਦੇ ਡਾ: ਸੁਰਿੰਦਰ ਸਿੰਘ, ਡਾ: ਸੰਗੀਨਾ ਗਰਗ, ਬਲਜਿੰਦਰ ਹੈਪੀ ਆਦਿ ਹਾਜ਼ਰ ਸਨ।