ਜਗਰਾਉਂ ਜੂਨ 2021(ਜਸਮੇਲ ਗਾਲਿਬ, ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)
ਜਿਥੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੀ ਖੁਸ਼ੀ ਮਨਾਈ ਜਾ ਰਹੀ ਹੈ ਉਥੇ ਹੀ ਜਗਰਾਉਂ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਸੈਨਿਕ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੈਪਟਨ ਬਲੋਰ ਸਿੰਘ ਨੂੰ ਨਿਯੂਕਤੀ ਮੋਕੇ ਤੇ ਬੋਲਦਿਆਂ ਸਾਬਕਾ ਵਿਧਾਇਕ ਸ੍ਰੀ ਐੱਸ ਆਰ ਕਲੇਰ ਨੇ ਖੂਸ਼ੀ ਪ੍ਰਗਟਾਉਂਦੀਆਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਮਜ਼ਬੂਤੀ ਨਾਲ ਸ, ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖ ਰਹੀ ਹੈ,ਇਹ ਗਠਜੋੜ ਤੇ ਨਿਯੂਕਤੀਆਂ ਇਸ ਗੱਲ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਪੰਜਾਬ ਦੇ ਆਮ ਲੋਕਾਂ ਦੀ ਅਵਾਜ਼ ਬਣ ਕੇ ਉਭਰਣ ਗੀਆਂ। ਇਸ ਮੌਕੇ ਤੇ ਜਥੇਦਾਰ ਸ, ਗੁਰਚਰਨ ਸਿੰਘ ਗਰੇਵਾਲ ਹੁਣਾ ਨੇ ਕਿਹਾ ਕਿ ਸਾਬਕਾ ਸੈਨਿਕ ਵਿੰਗ ਵਿੱਚ ਕੈਪਟਨ ਬਲੋਰ ਸਿੰਘ ਹੁਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਅਗਲੇ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ ਅਤੇ ਉਪ ਮੁੱਖ ਮੰਤਰੀ ਦਲਿਤ ਸਮਾਜ ਵਿਚੋਂ ਬਣਾਇਆ ਜਾਵੇਗਾ। ਇਹ ਚੋਣਾਂ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨਾਲ ਰਲਕੇ ਪੂਰੀ ਮਜ਼ਬੂਤੀ ਨਾਲ ਲੜਾਂਗੇ। ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਚਲਦਾ ਕਰਕੇ ਜ਼ਾਲਮ ਰਾਜ ਖਤਮ ਕੀਤਾ ਜਾਵੇ ਗਾ