ਬੀਕੇਯੂ ਡਕੌਦਾ, ਬੀਕੇਯੂ ਕਾਦੀਆਂ ਜਮਹੂਰੀ ਕਿਸਾਨ ਸਭਾ ਅਤੇ ਜਮਹੂਰੀ ਅਧਿਕਾਰ ਸਭਾ ਵੱਲੋਂ ਕਸਬਾ ਮਹਿਲ ਕਲਾ ਦੇ ਟੋਲ ਪਲਾਜੇ ਓੁਪਰ 261 ਵੇ ਦਿਨ ਵੀ ਪੱਕਾ ਮੋਰਚਾ ਜਾਰੀ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਨੇ ਹਰ ਵਰਗ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ.ਈਨਾ.ਹਰਦਾਸਪੁਰਾ
ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।
ਮਹਿਲ ਕਲਾਂ/ਬਰਨਾਲਾ- ਜੂਨ- (ਗੁਰਸੇਵਕ ਸਿੰਘ ਸੋਹੀ)- ਸੰਯੁਕਤ ਮੋਰਚੇ ਦੇ ਸੱਦੇ ਉੱਪਰ ਕੇਂਦਰ ਸਰਕਾਰ ਵੱਲੋਂ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਟੋਲ ਪਲਾਜੇ ਵਿਖੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ 261 ਵੇਂ ਦਿਨ ਬੀ ਕੇ ਯੂ ਡਕੌਂਦਾ ਬੀ ਕੇ ਯੂ ਕਾਦੀਆਂ ਜਮਹੂਰੀ ਕਿਸਾਨ ਸਭਾ ਅਤੇ ਜਮਹੂਰੀ ਅਧਿਕਾਰ ਸਭਾ ਵੱਲੋਂ ਜਾਰੀ ਰੱਖਦਿਆਂ ਵੱਡੀ ਗਿਣਤੀ ਕਿਸਾਨ ਮਰਦ/ਅੌਰਤਾਂ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਬਲਾਕ ਆਗੂ ਭਿੰਦਰ ਸਿੰਘ ਸਹੌਰ ਅਮਰਜੀਤ ਸਿੰਘ ਠੁੱਲੀਵਾਲ ਜਥੇਦਾਰ ਅਜਮੇਰ ਸਿੰਘ ਮਹਿਲਕਲਾਂ ਐੱਸ ਐੱਸ ਏ ਰਸਮਾ ਦੀ ਆਗੂ ਅਮਨਦੀਪ ਕੌਰ ਢਾਡੀ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐੱਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਹਰ ਵਰਗ ਨੂੰ ਆਰਥਕ ਪੱਖੋਂ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਸਾਬਤ ਹੋਈ ਅਤੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਨੂੰ ਕਿਸਾਨਾਂ ਤੇ ਜ਼ਬਰਦਸਤੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਛੇਤੀਂ ਕਿਸਾਨਾਂ ਦੀ ਗੱਲ ਨਾ ਸੁਣੀ ਤਾ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਦੇ ਪੱਖ ਨੂੰ ਸਵੀਕਾਰਨ ਵਿੱਚ ਨਾਕਾਮ ਰਹੇ ਹਨ ਤੇ ਕਾਰੋਬਾਰੀ ਘਰਾਣਿਆਂ ਪੱਖੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਜਿੱਦ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਦੇ ਹੱਥਾਂ ਦੀ ਕਠਪੁੱਤਲੀ ਬਣ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹੁਣ ਤਾਨਾਸ਼ਾਹੀ ਰੂਪ ਅਖ਼ਤਿਆਰ ਕਰ ਚੁੱਕੀ ਹੈ ਤੇ ਇਸਦਾ ਖਮਿਆਜ਼ਾ ਦੇਸ਼ ਦੀ ਜਨਤਾ ਨੂੰ ਜਾਨਾਂ ਦੇ ਕੇ ਭਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨੀ ਘੋਲ ਦਾ ਮੁੱਖ ਮੰਤਵ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾ ਕੇ ਐੱਮਐੱਸਪੀ ਨੂੰ ਕਾਨੂੰਨੀ ਜਾਮਾ ਪਵਾਉਣਾ ਹੈ ਤੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਤੱਕ ਤਿੰਨ ਕਾਲੇ ਕਾਨੂੰਨਾਂ ਨੂੰ ਖ਼ਾਰਜ ਕਰ ਕੇ ਐੱਮਐੱਸਪੀ ਨੂੰ ਪੂਰੇ ਦੇਸ਼ 'ਚ ਕਾਨੂੰਨੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਾਫ਼ਲੇ ਬੰਨ੍ਹ ਕੇ ਦਿੱਲੀ ਕਿਸਾਨ ਅੰਦੋਲਨ ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਇਸ ਮੌਕ ਨਾਨਕ ਸਿੰਘ ਅਮਲਾ ਸਿੰਘ ਵਾਲਾ, ਜਸਵੰਤ ਕੌਰ, ਪ੍ਰੀਤਮ ਕੌਰ, ਜਸਮੇਲ ਕੌਰ ਮਹਿਲ ਕਲਾਂ, ਮਨਜੀਤ ਕੌਰ, ਗੁਰਮੇਲ ਕੌਰ, ਅਮਨਦੀਪ ਕੌਰ, ਜਸਬੀਰ ਕੌਰ, ਗੁਰਦੇਵ ਕੌਰ ਮਹਿਲਕਲਾਂ, ਮਨਜੀਤ ਕੌਰ ਅਤੇ ਸਿੰਦਰਪਾਲ ਕੌਰ ਅਮਲਾ ਸਿੰਘ ਵਾਲਾ ਆਦਿ ਨੇ ਵੀ ਆਪਣੀ ਹਾਜ਼ਰੀ ਲੁਆਈ ਉਧਰ ਦੂਜੇ ਪਾਸੇ ਟੋਲ ਪਲਾਜ਼ੇ ਦੇ ਮੈਨੇਜਰ ਪਰਮਿੰਦਰ ਸਿੰਘ ਨੇ ਸੰਪਰਕ ਕਰਨ ਤੇ ਕਿਹਾ ਕਿ ਪਹਿਲਾਂ ਕਰੋਨਾ ਦੀ ਮਾਰ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਕਾਰਨ ਰੋਜ਼ਾਨਾ ਕੰਪਨੀ ਨੂੰ 4 ਲੱਖ ਦਾ ਘਾਟਾ ਸਹਿਣਾ ਪੈ ਰਿਹਾ ਹੈ।