ਅੰਮ੍ਰਿਤਸਰ ( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ )ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ ਬਰਗਾੜੀ ਵਿਖੇ ਸਾਢੇ ਛੇ ਮਹੀਨੇ ਚਲਾਏ ਮੋਰਚੇ ਨੂੰ ਸਫਲਤਾ ਤੋਂ ਪਹਿਲਾਂ ਖ਼ਤਮ ਕਰਨ ਲਈ ਮਾਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਧੋਖੇ ਵਿਚ ਆ ਕੇ ਉਨ੍ਹਾਂ ਨੇ ਇਸ ਸਫਲਤਾ ਪੂਰਵਕ ਚੱਲ ਰਹੇ ਮੋਰਚੇ ਨੂੰ ਖ਼ਤਮ ਕਰ ਦਿੱਤਾ ਸੀ ਪਰ ਸਰਕਾਰ ਨੇ ਇਨਸਾਫ਼ ਦੇਣ ਵਿਚ ਧੋਖਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੀ ਬਾਦਲ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਸੰਗਤ ਨੂੰ ਇਨਸਾਫ਼ ਦੇਣ ਵਿਚ ਧੋਖਾ ਕੀਤਾ ਸੀ, ਉਸੇ ਤਰ੍ਹਾਂ ਮੌਜੂਦਾ ਸਰਕਾਰ ਨੇ ਵੀ ਧੋਖਾ ਦੇ ਕੇ ਚੱਲ ਰਹੇ ਬਰਗਾੜੀ ਮੋਰਚੇ ਵਿਚ ਪੁੱਜ ਕੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਇਸ ਮਾਮਲੇ ਵਿਚ ਇਨਸਾਫ਼ ਕਰਦੇ ਹੋਏ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।