ਜਗਰਾਉਂ (ਅਮਿਤ ਖੰਨਾ) ਜਗਰਾਉਂ ਦੀ ਲੋਕ ਸੇਵਾ ਸੋਸਾਇਟੀ ਵੱਲੋਂ ਅੱਜ ਗੁਰਦੁਆਰਾ ਭਜਨਗੜ੍ਹ ਮੋਤੀਬਾਗ ਨੂੰ ਦੋ ਸੋਫ਼ਾ ਸੈਂਟੀਆਂ ਅਤੇ 10 ਕੁਰਸੀਆਂ ਦਿੱਤੀਆਂ ਗਈਆਂ| ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਗੁਰਦੁਆਰਾ ਭਜਨਗੜ੍ਹ ਸਾਹਿਬ ਨੰੂ ਦੋ ਸੋਫ਼ਾ ਸੈਂਟੀਆਂ ਅਤੇ ਦੱਸ ਕੁਰਸੀਆਂ ਭੇਂਟ ਕੀਤੀਆਂ ਗਈਆਂ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਬੈਠਣ ਵਿਚ ਕੋਈ ਮੁਸ਼ਕਲ ਨਾ ਆਵੇ| ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਕਈ ਧਾਰਮਿਕ ਅਸਥਾਨਾਂ ਨੰੂ ਸੁਸਾਇਟੀ ਵੱਲੋਂ ਲੋੜੀਂਦਾ ਸਮਾਜ ਦਿੱਤਾ ਗਿਆ ਅਤੇ ਭਵਿੱਖ ਵਿਚ ਵੀ ਦਿੱਤਾ ਜਾਵੇਗਾ| ਉਨ੍ਹਾਂ ਕਿਹਾ ਕਿ ਸੁਸਾਇਟੀ ਜਿੱਥੇ ਲੋੜਵੰਦਾਂ ਤੇ ਜ਼ਰੂਰਤਮੰਦਾਂ ਦੀ ਸੇਵਾ ਲਈ ਸਮੇਂ ਸਮੇਂ ਸਮਾਜ ਸੇਵੀ ਦੇ ਪ੍ਰੋਜੈਕਟ ਲਗਾਉਂਦੀ ਹੈ ਉੱਥੇ ਧਾਰਮਿਕ ਅਸਥਾਨਾਂ ਵਿਚ ਸੇਵਾ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੀ ਹੈ| ਇਸ ਮੌਕੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭਜਨਗੜ੍ਹ ਨੇ ਲੋਕ ਸੇਵਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਸੁਸਾਇਟੀ ਵੱਲੋਂ ਇਨਸਾਨੀਅਤ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ| ਇਸ ਮੌਕੇ ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਪੋ੍ਰਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ ਤੇ ਮਨੋਜ ਗਰਗ, ਮਨੋਹਰ ਸਿੰਘ ਟੱਕਰ, ਲਾਕੇਸ਼ ਟੰਡਨ, ਵਿਨੋਦ ਬਾਂਸਲ, ਸੁਖਜਿੰਦਰ ਸਿੰਘ, ਪ੍ਰੇਮ ਮਿੱਤਲ, ਮੁਕੇਸ਼ ਗੁਪਤਾ, ਸੁਖਦੇਵ ਸਿੰਘ ਨਸਰਾਲੀ ਆਦਿ ਹਾਜ਼ਰ ਸਨ|