You are here

ਵਜ਼ੀਫਾ ਪ੍ਰੀਖਿਆ ਵਿੱਚ ਮੋਹਰੀ ਰਹੀ ਪੀਨਾ ਬੇਗਮ ਦਾ ਕੁਲਵੰਤ ਸਿੰਘ ਟਿੱਬਾ ਵੱਲੋਂ ਸਨਮਾਨ  

ਮਹਿਲ ਕਲਾਂ/ਬਰਨਾਲਾ  -26 ਜੂਨ-(ਗੁਰਸੇਵਕ ਸਿੰਘ ਸੋਹੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਪੀਨਾ ਬੇਗਮ ਵੱਲੋਂ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸੈਸ਼ਨ 2020-21ਦੀ ਕੌਮੀ ਪ੍ਰਤਿਭਾ ਖੋਜ ਵਜ਼ੀਫਾ ਪ੍ਰੀਖਿਆ ਵਿੱਚੋਂ ਪੰਜਾਬ ਭਰ 'ਚੋਂ 116ਵਾਂ ਰੈਂਕ ਪ੍ਰਾਪਤ ਕਰਨ ਦੀ ਮਾਣਮੱਤੀ ਪ੍ਰਾਪਤੀ ਤੇ ਇਲਾਕਾ ਮਹਿਲ ਕਲਾਂ ਦੀ ਸਮਾਜਿਕ ਸੰਸਥਾ "ਹੋਪ ਫਾਰ ਮਹਿਲ ਕਲਾਂ" ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਰਾਏਸਰ ਪੁੱਜ ਕੇ ਹੋਣਹਾਰ ਧੀ ਪੀਨਾ ਬੇਗਮ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ। ਬੇਟੀ ਪੀਨਾ ਬੇਗਮ ਦੀ ਇਸ ਵਿਸ਼ੇਸ਼ ਪ੍ਰਾਪਤੀ ਤੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਪੇਸ਼ ਕਰਦਿਆਂ ਨੌਜਵਾਨ ਆਗੂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਅਜੋਕੇ ਦੌਰ ਵਿਚ ਧੀਆਂ ਅਤੇ ਪੁੱਤਾਂ ਵਿੱਚ ਕੋਈ ਫਰਕ ਨਹੀਂ ਹੈ ਕਿਉਂਕਿ ਧੀਆਂ ਨੇ ਸਮਾਜ ਦੇ ਹਰ ਖੇਤਰ ਵਿਚ ਅਹਿਮ ਪ੍ਰਾਪਤੀਆਂ ਕਰਕੇ ਆਪਣਾ ਅਤੇ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕੀਤਾ ਹੈ।ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਪੀਨਾ ਬੇਗ਼ਮ ਦੀ ਇਸ ਵੱਡੀ ਪ੍ਰਾਪਤੀ ਲਈ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਸਮੂਹ ਸਟਾਫ ਸਮੇਤ ਮਾਪਿਆਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੀਨਾ ਬੇਗ਼ਮ ਦੀ ਉਚੇਰੀ ਪੜ੍ਹਾਈ ਲਈ "ਹੋਪ ਫਾਰ ਮਹਿਲ ਕਲਾਂ" ਹਰ ਤਰ੍ਹਾਂ ਦੀ ਸੰਭਵ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਲਾਕਾ ਮਹਿਲ ਕਲਾਂ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪਾਲੀ ਖਾਨ, ਲਾਲੀ ਖ਼ਾਨ,ਜਗਮੋਹਣ ਸ਼ਾਹ, ਸੋਮਾ, ਰੀਨਾ, ਤਾਜਾਂ ਤੇ ਸਕੀਨਾ ਆਦਿ ਵੀ ਹਾਜ਼ਰ ਸਨ।