ਜਗਰਾਉਂ, 28 ਜੂਨ (ਪੱਪੂ) ਮਿਤੀ 27-06-2021 ਨੂੰ ਸਫਾਈ ਸੇਵਕ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ ਤੇ ਸਫਾਈ ਯੂਨੀਅਨ ਜਗਰਾਉਂ ਬ੍ਰਾਂਚ ਦੀ ਹੜਤਾਲ ਅੱਜ 47ਵੇਂ ਦਿਨ ਵੀ ਜਾਰੀ ਅੱਜ ਸਮੂਹ ਕੌਂਸਲਰ ਸਹਿਬਾਨ, ਪ੍ਰਧਾਨ ਨਗਰ ਕੌਂਸਲ ਜਗਰਾਓਂ ਕਾਰਜ ਸਾਧਕ ਅਫ਼ਸਰ ਸ਼੍ਰੀ ਮਨੋਹਰ ਸਿੰਘ, ਸੈਂਟਰੀ ਇੰਸਪੈਕਟਰ ਅਨਿਲ ਕੁਮਾਰ ਜੀ ਵੱਲੋਂ ਧਰਨੇ ਵਿੱਚ ਸ਼ਾਮਿਲ ਹੋ ਕੇ ਸਫਾਈ ਕਰਮਚਾਰੀਆਂ ਨੂੰ ਆਪਣੀਆਂ ਸੇਵਾਵਾਂ ਬਹਾਲ ਕਰਨ ਲਈ ਅਪੀਲ ਕੀਤੀ ਗਈ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਵੱਲੋਂ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਅਤੇ ਜਿਲਾ ਪ੍ਰਧਾਨ ਅਰੁਣ ਗਿੱਲ ਵਲੋਂ ਇਹ ਕਿਹਾ ਗਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਜਾਇਜ ਹੱਕੀ ਮੰਗਾਂ ਨੂੰ ਬਿਨਾਂ ਸ਼ਰਤ ਮੰਨਿਆ ਨਹੀਂ ਜਾਂਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਵੱਲੋਂ ਹੜਤਾਲ ਸੰਬੰਧੀ ਕੋਈ ਫੈਸਲਾ ਨਹੀਂ ਆ ਜਾਂਦਾ ਸਾਡੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਇਸ ਮੌਕੇ ਸਫਾਈ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿਲ ਸੈਕਟਰੀ ਰਜਿੰਦਰ ਕੁਮਾਰ ਜੁਆਇੰਟ ਸਕੱਤਰ ਸਤੀਸ਼ ਗਿੱਲ,ਪ੍ਰਧਾਨ ਗੋਵਰਧਨ, ਅਨੂਪ ਕੁਮਾਰ, ਪ੍ਰਦੀਪ ਕੁਮਾਰ, ਪ੍ਰਿਥੀਪਾਲ, ਭੂਸ਼ਨ ਗਿੱਲ ਸੀਵਰੇਜ਼ ਯੂਨੀਅਨ ਪ੍ਰਧਾਨ ਲਖਵੀਰ ਸਿੰਘ ਰਾਜ ਕੁਮਾਰ ਅਤੇ ਸਮੂਹ ਮਿਊਂਸਪਲ ਕਾਮੇ ਹਾਜਰ ਸਨ