You are here

ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਜਗਰਾਉਂ ਦੇ ਸਮੂਹ ਸਫਾਈੇਸੀਵਰਮੈਨ ਕਰਮਚਾਰੀਆ ਨਾਲ ਜਗਰਾਉਂ ਵਿਖੇ ਕੀਤੀ ਮੀਟਿੰਗ

ਕਿਹਾ ! ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ
ਜਗਰਾਉਂ, 01 ਜੁਲਾਈ (ਅਮਿਤ ਖੰਨਾ ) ਅੱਜ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਜਗਰਾਉਂ ਦੇ ਸਮੂਹ ਸਫਾਈ / ਸੀਵਰਮੈਨ ਕਰਮਚਾਰੀਆਂ ਨਾਲ ਜਗਰਾਉਂ ਦੇ ਉਪ ਮੰਡਲ ਮੈਜਿਸਟ੍ਰੇਟ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਨਰਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਸ੍ਰੀ ਮਨਮੋਹਨ ਕੌਂਸਿਕ, ਈ.ਓ. ਸ੍ਰੀ ਪ੍ਰਦੀਪ ਚੌਧਰੀਆ ਨਗਰ ਕੌਂਸਲ ਜਗਰਾਓਂ ਦੇ ਪ੍ਰਧਾਨ ਸ੍ਰੀ ਜਤਿੰਦਰਪਾਲ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
           ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਤਰੱਕੀ ਅਤੇ ਭਲਾਈ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਹਰੀ ਝੰਡੀ ਦਿੱਤੀ ਗਈ ਹੈ।
           ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ 2400 ਤਨਖਾਹ ’ਤੇ ਕੰਮ ਕੀਤਾ ਜਾਂਦਾ ਸੀ, ਜਿਹੜਾ ਕਿ ਹੁਣ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਹੁਕਮ ਜਾਰੀ ਕਰਕੇ ਸਫਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ’ਤੇ ਤਨਖਾਹ ਦੇਣ ਦਾ ਫੈਸਲਾ ਕੀਤਾ ਗਿਆ ਹੈ,  ਇਸ ਦੇ ਨਾਲ ਹੀ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਕੇ ਜਗਰਾਓਂ ਦੇ 27 ਸਫਾਈ ਸੀਵਰਮੈਨ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਤੋਂ ਰੁਕੀ ਤਨਖਾਰ ਡੀ.ਸੀ. ਰੇਟ ਤੇ ਦਿੱਤੀ ਜਾਵੇਗੀ। ਉਨ੍ਹਾਂ ਈ.ਓ. ਨੂੰ ਹਦਾਇਤ ਕੀਤੀ ਕਿ ਉਹ ਅੱਜ ਹੀ ਹੁਕਮ ਜਾਰੀ ਕਰਕੇ ਸਫਾਈ ਕਰਮਚਾਰੀਆਂ ਦੀ ਜਦੋਂ ਤੋਂ ਹੁਕਮ ਜਾਰੀ ਹੋਏ ਹਨ, ਅਪੈੈ੍ਰਲ ਮਹੀਨੇ ਤੋਂ ਤਨਖਾਹ ਦਿੱਤੀ ਜਾਵੇ।
   ਚੇਅਰਮੈਨ ਸ੍ਰੀ ਗੇਜਾ ਰਾਮਵਾਲਮੀਕਿਵੱਲੋਂਸਫਾਈਕਰਮਚਾਰੀਆਂ ਦੀਆਂ ਮੰਗਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਫਾਈ ਕਰਮਚਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ। ਉਹ ਉਨ੍ਹਾਂ ਦੇ ਹੱਕ ਦੀ ਆਵਾਜ਼ ਜਰੂਰ ਉਠਾਉਣਗੇ। ਸ੍ਰੀ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਫਾਈ/ਸੀਵਰਮੈਨ ਕਰਮਚਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸਬੰਧੀ 29 ਜੂਨ ਨੂੰ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਸਫਾਈ/ਸੀਵਰਮੈਨ ਕਰਮਚਾਰੀਆਂ ਦੇ 13 ਪੁਆਇੰਟ ਦੀ ਰਿਪੋਰਟ ਬਣਾ ਕੇ ਪੇਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਅਗਲੀ ਮੀਟਿੰਗ ਉਹ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੱਤਰ, ਸਥਾਨਕ ਸਰਕਾਰ ਵੱਲੋਂ ਵੀ ਅੱਜ ਇੱਕ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ।ਸਫਾਈ ਕਰਮਚਾਰੀਆਂ ਵੱਲੋਂ ਵੀ ਸ੍ਰੀ ਗੇਜਾ ਰਾਮ ਵਾਲਮੀਕਿ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਚੇਅਰਮੈਨ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਬਾਰੇ ਕਿਹਾ ਗਿਆ। ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਫਾਈ/ਸੀਵਰਮੈਨ ਕਰਮਚਾਰੀਆਂ ਨੇ ਕੋਵਿਡ-19 ਦੇ ਸਮੇਂ ਦੌਰਾਨ ਵੀ ਬਹੁਤ ਮਹੱਤਵਪੂਰਨ ਡਿਊਟੀ ਨਿਭਾਈ ਹੈ ਅਤੇ ਉਨ੍ਹਾਂ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾਂਦੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਫਾਈ ਸੀਵਰਐਨ ਕਰਮਚਾਰੀਆਂ ਨੇ ਫਰੰਟਲਾਈਨ ਵਰਕਰ ਦੇ ਤੌਰ ’ਤੇ ਕੰਮ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਸਫਾਈ ਕਰਮਚਾਰੀਆਂ ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਦੀ ਹਰ ਮੰਗ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪੁਰਜੋਰ ਯਤਨ ਕਰਦੇ ਰਹਿਣਗੇ।
   ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਸ੍ਰੀ ਕੇ.ਪੀ.ਰਾਣਾ, ਲੇਬਰ ਵਿਭਾਗ ਤੋਂ ਸ੍ਰੀ ਬਲਜੀਤ ਸਿੰਘ, ਇੰਚਾਰਜ ਸ੍ਰੀ ਸੰਜੂ ਵਰਮਾ ਅਤੇ ਮੋਹਿਤ ਵਾਲੀਆ ਆਦਿ ਮੌਜੂਦ ਸਨ।