ਜਗਰਾਉਂ (ਅਮਿਤ ਖੰਨਾ ) ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਜ ਸਿਵਲ ਹਸਪਤਾਲ ਜਗਰਾਉਂ ਦੇ ਸਹਿਯੋਗ ਨਾਲ ਦੂਸਰਾ ਕੋਰੋਨਾ ਵੈਕਸੀਨ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਇਆ ਗਿਆ ਜਿਸ ਵਿੱਚ ਸਿਵਲ ਹਸਪਤਾਲ ਦੀ ਏ ਐਨ ਐੱਮ ਵੀਰਪਾਲ ਕੌਰ ਅਤੇ ਕੰਪਿਊਟਰ ਓਪਰੇਟਰ ਨਿੱਕੀ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ 247 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ| ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਲੋਕਾਂ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਡਾਕਟਰਾਂ ਤੇ ਵਿਗਿਆਨੀਆਂ ਨੇ ਬਹੁਤ ਮਿਹਨਤ ਤੇ ਖੋਜ ਕਰ ਕੇ ਇਸ ਵੈਕਸੀਨ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਨੂੰ ਦਿੱਤੀ ਹੈ ਅਤੇ ਸਾਨੂੰ ਇਸ ਵੈਕਸੀਨ ਦਾ ਵੱਧ ਤੋਂ ਵੱਧ ਪ੍ਰਯੋਗ ਕਰਨਾ ਚਾਹੀਦਾ ਹੈ| ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਕੰਵਲ ਕੱਕੜ, ਪ੍ਰੋਜੈਕਟ ਚੇਅਰਮੈਨ ਲਾਕੇਸ਼ ਟੰਡਨ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ ਅਤੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੁਸਾਇਟੀ ਦਾ ਇਹ ਦੂਸਰਾ ਕੋਰੋਨਾ ਵੈਕਸੀਨ ਕੈਂਪ ਹੈ ਜਿਸ ਵਿਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਕੈਂਪ ਵਿਚ 247 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਗਿਆ ਹੈ| ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਐਤਵਾਰ 11 ਜੁਲਾਈ ਨੂੰ ਖ਼ੂਨ-ਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ| ਇਸ ਮੌਕੇ ਮਨੋਹਰ ਸਿੰਘ ਟੱਕਰ, ਕਪਿਲ ਸ਼ਰਮਾ, ਸੁਖਦੇਵ ਗਰਗ, ਪ੍ਰਵੀਨ ਮਿੱਤਲ, ਮੁਕੇਸ਼ ਗੁਪਤਾ, ਜਸਵੰਤ ਸਿੰਘ, ਕੈਪਟਨ ਨਰੇਸ਼ ਵਰਮਾ ਆਦਿ ਹਾਜ਼ਰ ਸਨ|