ਚੰਡੀਗੜ੍ਹ, ਜੂਨ 2019 ਪੈਰ ਫਿਸਲਣ ਕਾਰਨ ਅੱਜ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੇ ਮੱਥੇ ’ਤੇ ਸੱਟ ਲੱਗ ਗਈ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅੁਨਸਾਰ ਸੰਸਦ ਮੈਂਬਰ ਪ੍ਰਨੀਤ ਕੌਰ ਇਕ ਦਿਨ ਪਹਿਲਾਂ ਕਾਂਗਰਸ ਪਾਰਟੀ ਦੀ ਪਾਰਲੀਮਾਨੀ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਵਿਚਲੇ ਆਪਣੇ ਨਿਵਾਸ ਸਥਾਨ ’ਤੇ ਗਏ ਸਨ ਤੇ ਕਿਧਰੇ ਜਾਣ ਦੀ ਤਿਆਰੀ ਵਿੱਚ ਸਨ। ਇਸ ਦੌਰਾਨ ਉਨ੍ਹਾਂ ਦਾ ਪੈਰ ਫਿਸਲ ਗਿਆ ਤੇ ਉਨ੍ਹਾਂ ਦਾ ਸਿਰ ਕੰਧ ਵਿੱਚ ਵੱਜਣ ਕਾਰਨ ਉਨ੍ਹਾਂ ਦੇ ਮੱਥੇ ’ਤੇ ਸੱਟ ਵੱਜ ਗਈ। ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਮੱਥੇ ’ਤੇ ਤਿੰਨ-ਚਾਰ ਟਾਂਕੇ ਲੱਗੇ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਅਗਲੇ ਦਸ ਦਿਨਾਂ ਤੱਕ ਆਰਾਮ ਕਰਨ ਦੀ ਸਲਾਹ ਦਿੱਤੀ ਹੈ।