ਜਗਰਾਓਂ, 9 ਜੁਲਾਈ (ਅਮਿਤ ਖੰਨਾ, ) ਮਾਤਾ ਫੂਲਮਤੀ ਜੈਨ ਦੀ ਯਾਦ ਵਿਚ ਪੀ ਡੀ ਜੈਨ ਚੈਰੀਟੇਬਲ ਟਰੱਸਟ ਵੱਲੋਂ ਜਗਰਾਉਂ ਦੀ ਲੋਕ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਮੁਫ਼ਤ ਫਿਜ਼ਿਓਥੈਰੇਪੀ ਕਲੀਨਿਕ ਖੋਲਿ•ਆ ਗਿਆ। ਇਸ ਕਲੀਨਿਕ ਦਾ ਉਦਘਾਟਨ ਪੁਲਿਸ ਜ਼ਿਲ•ਾ ਲੁਧਿਆਣਾ ਦਿਹਾਤੀ ਦੇ ਐੱਸ ਐੱਸ ਪੀ ਚਰਨਜੀਤ ਸਿੰਘ ਸੋਹਲ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਜਿੱਥੇ ਜੈਨ ਪਰਿਵਾਰ ਵੱਲੋਂ ਇਨਸਾਨੀਅਤ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਜਗਰਾਓਂ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਦੇ ਬਚਾਅ ਲਈ ਹੁਣੇ ਤੋਂ ਹੀ ਮਾਸਕ ਪਾਉਣ, ਹੱਥ ਦਾ ਮਿਲਾਉਣ ਅਤੇ ਆਪਸੀ ਦੂਰੀ ਰੱਖਣ ਸਮੇਤ ਭੀੜ ਵਿਚ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਨ•ਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਮੌਕੇ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਡਾ: ਰਜਤ ਖੰਨਾ ਵੱਲੋਂ ਰੋਜ਼ਾਨਾ ਚਾਰ ਘੰਟੇ ਸ਼ਾਮ ਦੋ ਵਜੇ ਤੋਂ ਛੇ ਵਜੇ ਤੱਕ ਫਿਜ਼ਿਉਥਰੈਪੀ ਨਾਲ ਜੋੜਾਂ ਦੇ ਦਰਦ, ਰੀਹ ਦਾ ਦਰਦ ਸਮੇਤ ਹੋਰ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਹ ਕਲੀਨਿਕ ਪੁਰਾਣੀ ਸਬਜ਼ੀ ਮੰਡੀ ਰੋਡ, ਨਜ਼ਦੀਕ ਅਲਾਹਾਬਾਦ ਬੈਂਕ ਏ ਟੀ ਐੱਮ ਵਿਖੇ ਖੋਲਿ•ਆ ਗਿਆ ਹੈ ਜਿਸ ਦੇ ਉਦਘਾਟਨ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਮਨੋਹਰ ਸਿੰਘ ਟੱਕਰ, ਵਿਨੋਦ ਬਾਂਸਲ, ਪ੍ਰਵੀਨ ਮਿੱਤਲ, ਡਾ: ਬੀ ਬੀ ਬਾਂਸਲ, ਸੁਖਜਿੰਦਰ ਸਿੰਘ ਢਿੱਲੋਂ, ਜਸਵੰਤ ਸਿੰਘ, ਰਾਕੇਸ਼ ਸਿੰਗਲਾ, ਆਰ ਕੇ ਗੋਇਲ, ਕੈਪਟਨ ਨਰੇਸ਼ ਵਰਮਾ, ਜਗਰਾਓਂ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ, ਰਵੀ ਗੋਇਲ, ਰਾਜ ਭੱਲਾ, ਡਾ: ਨਰਿੰਦਰ ਸਿੰਘ, ਬਿੰਦਰ ਮਨੀਲਾ, ਨਾਇਬ ਤਹਿਸੀਲਦਾਰ ਅਰੁਣਜੋਤ ਸਿੰਘ, ਰਾਜੇਸ਼ ਕਤਿਆਲ, ਡਾ: ਸਤੀਸ਼ ਸ਼ਰਮਾ, ਡਾ: ਮਨੀਸ਼ ਜੈਨ, ਜਤਿੰਦਰ ਬਾਂਸਲ, ਨੈਸ਼ਾ ਜੈਨ, ਕਾਲਾ ਜੈਨ, ਕੰਚਨ ਗੁਪਤਾ, ਹਰਪ੍ਰੀਤ ਕੌਰ, ਵਿਨੋਦ ਖੰਨਾ, ਸਤਪਾਲ ਸਿੰਘ ਦੇਹੜਕਾ ਆਦਿ ਹਾਜ਼ਰ ਸਨ।