You are here

ਲੋਕ ਸੇਵਾ ਸੁਸਾਇਟੀ ਵੱਲੋਂ ਫੂਲਮਤੀ ਜੈਨ ਦੀ 14ਵੀਂ ਸਾਲਾਨਾ ਬਰਸੀ ਨੂੰ ਸਮਰਪਿਤ  ਖ਼ੂਨ ਦਾਨ ਕੈਂਪ ਲਗਾਇਆ    

   ਜਗਰਾਉਂ  (ਅਮਿਤ ਖੰਨਾ )  ਲੋਕ ਸੇਵਾ ਸੁਸਾਇਟੀ ਵੱਲੋਂ ਫੂਲਮਤੀ ਜੈਨ ਦੀ 14ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਅੱਜ ਖ਼ੂਨ ਦਾਨ ਕੈਂਪ ਲਗਾਇਆ ਗਿਆ। ਸਿਵਲ ਹਸਪਤਾਲ ਮੋਗਾ ਅਤੇ ਕਰ ਭਲਾ ਹੋ ਭਲਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਖ਼ੂਨ ਦਾਨ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਡਾ: ਰਾਜਿੰਦਰ ਜੈਨ ਨੇ ਕਰਦਿਆਂ ਲੋਕਾਂ ਨੂੰ ਵੱਧ ਵੱਧ ਖੂਨ ਦਾਨ ਕਰਨ ਦੀ ਅਪੀਲ ਕੀਤੀ ਤਾਂ ਕਿ ਖੂਨ ਦੀ ਕਮੀ ਕਾਰਨ ਕੋਈ ਵੀ ਵਿਅਕਤੀ ਮੌਤ ਦੇ ਮੂੰਹ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਰੀਰ ਵਿਚ ਕਿਸੇ ਕਿਸਮ ਦਾ ਕੋਈ ਕਮੀ ਨਹੀਂ ਆਉਂਦੀ ਬਲਕਿ ਖ਼ੂਨਦਾਨ ਕਰਨ ਨਾਲ ਨਵਾਂ ਉਤਸ਼ਾਹ ਤੇ ਜੋਸ਼ ਪੈਦਾ ਹੁੰਦਾ ਹੈ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਣ ਗੁਪਤਾ, ਕੈਸ਼ੀਅਰ ਕੰਵਲ ਕੱਕੜ, ਪ੍ਰਾਜੈਕਟ ਚੇਅਰਮੈਨ ਲਾਕੇਸ਼ ਟੰਡਨ, ਪੀਆਰਓ ਮਨੋਜ ਗਰਗ, ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ ਅਤੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਰੋੜਾ ਪ੍ਰਾਪਰਟੀ ਡੀਲਰ ਜਗਰਾਓਂ ਵਿਖੇ ਲਗਾਏ ਕੈਂਪ ਵਿਚ ਡਾ: ਸੁਮੀ ਗੁਪਤਾ ਬਲੱਡ ਬੈਂਕ ਮੋਗਾ ਦੀ ਟੀਮ ਨੇ ਆਪਣੀ ਸੇਵਾਵਾਂ ਨਿਭਾਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿਚ 42 ਵਿਅਕਤੀਆਂ ਨੇ ਖੂਨ ਦਾਨ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪ੍ਰਧਾਨ ਨੀਰਜ ਮਿੱਤਲ ਸਮੇਤ ਚੇਅਰਮੈਨ ਗੁਲਸ਼ਨ ਅਰੋੜਾ ਦੇ ਦੋਵੇਂ ਸਪੁੱਤਰ ਰੋਹਿਤ ਅਰੋੜਾ, ਅਮਿਤ ਅਰੋੜਾ ਸਮੇਤ ਚਾਰ ਪਰਿਵਾਰਕ ਮੈਂਬਰਾਂ ਅਤੇ ਪੰਜ ਮਹਿਲਾਵਾਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਖੂਨ ਦਾਨ ਕਰਦਿਆਂ ਹੋਰ ਲੋਕਾਂ ਨੂੰ ਖ਼ੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ: ਸਚਿਨ ਗੋਇਲ, ਵਿਨੋਦ ਬਾਂਸਲ, ਪ੍ਰਵੀਨ ਮਿੱਤਲ, ਪ੍ਰਸ਼ੋਤਮ ਅਗਰਵਾਲ, ਮੁਕੇਸ਼ ਗੁਪਤਾ, ਰਾਹੁਲ ਬਾਂਸਲ, ਜਸਵੰਤ ਸਿੰਘ, ਮਨੋਜ ਗਰਗ, ਮਨੋਹਰ ਸਿੰਘ ਟੱਕਰ, ਕੈਪਟਨ ਨਰੇਸ਼ ਵਰਮਾ, ਪ੍ਰੇਮ ਬਾਂਸਲ, ਵਿਸ਼ਾਲ ਸ਼ਰਮਾ, ਰਾਜਨ ਖੁਰਾਣਾ ਆਦਿ ਹਾਜ਼ਰ ਸਨ।