ਜਗਰਾਓਂ, 23 ਜੁਲਾਈ (ਅਮਿਤ ਖੰਨਾ, ) ਜਗਰਾਉਂ ਦੀ ਲੋਕ ਸੇਵਾ ਸੋਸਾਇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਰਾਮ ਦਾਸ ਜੀ ਜਗਰਾਓਂ ਨੂੰ ਦੋ ਸੋਫ਼ਾ ਸੈਂਟੀਆਂ ਅਤੇ 10 ਕੁਰਸੀਆਂ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਸੁਸਾਇਟੀ ਦੇ ਸਰਪ੍ਰਸਤ ਰਾਜਿੰਦਰ ਜੈਨ ਦੀ ਸਵਰਗਵਾਸੀ ਮਾਤਾ ਸ੍ਰੀਮਤੀ ਫੂਲਮਤੀ ਜੈਨ ਦੀ 14 ਵੀਂ ਬਰਸੀ ਮੌਕੇ ਉਨ•ਾਂ ਦੀ ਨਿੱਘੀ ਯਾਦ ਵਿਚ ਸ਼ਰਧਾਲੂਆਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਰਾਮ ਦਾਸ ਸਾਹਿਬ ਨੂੰ ਦੋ ਸੋਫ਼ਾ ਸੈਂਟੀਆਂ ਅਤੇ ਦੱਸ ਕੁਰਸੀਆਂ ਭੇਂਟ ਕੀਤੀਆਂ ਗਈਆਂ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਬੈਠਣ ਵਿਚ ਕੋਈ ਮੁਸ਼ਕਲ ਨਾ ਆਵੇ। ਉਨ•ਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਕਈ ਧਾਰਮਿਕ ਅਸਥਾਨਾਂ ਨੂੰ ਸੁਸਾਇਟੀ ਵੱਲੋਂ ਲੋੜੀਂਦਾ ਸਮਾਜ ਦਿੱਤਾ ਗਿਆ ਅਤੇ ਭਵਿੱਖ ਵਿਚ ਵੀ ਦਿੱਤਾ ਜਾਵੇਗਾ. ਉਨ•ਾਂ ਕਿਹਾ ਕਿ ਸੁਸਾਇਟੀ ਜਿੱਥੇ ਲੋੜਵੰਦਾਂ ਤੇ ਜ਼ਰੂਰਤਮੰਦਾਂ ਦੀ ਸੇਵਾ ਲਈ ਸਮੇਂ ਸਮੇਂ ਸਮਾਜ ਸੇਵੀ ਦੇ ਪ੍ਰੋਜੈਕਟ ਲਗਾਉਂਦੀ ਹੈ ਉੱਥੇ ਧਾਰਮਿਕ ਅਸਥਾਨਾਂ ਵਿਚ ਸੇਵਾ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਇਸ ਮੌਕੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਦਰਸ਼ਨ ਸਿੰਘ ਚਾਵਲਾ, ਪ੍ਰਿਥੀਪਾਲ ਸਿੰਘ ਚੱਢਾ, ਅਮਰੀਕ ਸਿੰਘ ਚਾਵਲਾ, ਜਤਿੰਦਰ ਸਿੰਘ ਚੱਢਾ, ਰਾਮ ਸਿੰਘ, ਵਰਿੰਦਰ ਪਾਲ ਸਿੰਘ ਚਾਵਲਾ, ਗੁਰਮੀਤ ਸਿੰਘ ਆੜ•ਤੀਆ, ਜਥੇਦਾਰ ਸੋਹਣ ਸਿੰਘ ਨੇ ਜਿੱਥੇ ਲੋਕ ਸੇਵਾ ਸੁਸਾਇਟੀ ਵੱਲੋਂ ਇਨਸਾਨੀਅਤ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਪੋ੍ਰਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਮਨੋਹਰ ਸਿੰਘ ਟੱਕਰ, ਲਾਕੇਸ਼ ਟੰਡਨ, ਸੁਖਜਿੰਦਰ ਸਿੰਘ ਢਿੱਲੋਂ, ਮੁਕੇਸ਼ ਗੁਪਤਾ, ਇਕਬਾਲ ਸਿੰਘ ਕਟਾਰੀਆ, ਜਸਵੰਤ ਸਿੰਘ, ਆਰ ਕੇ ਗੋਇਲ, ਕਪਿਲ ਸ਼ਰਮਾ ਆਦਿ ਹਾਜ਼ਰ ਸਨ।