ਮਹਿਲਕਲਾਂ/ ਫਰੀਦਕੋਟ- 26 ਜੁਲਾਈ- (ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜਿਲਾ ਫਰੀਦਕੋਟ ਵੱਲੋਂ ਪਿਛਲੇ ਦਿਨੀਂ ਇਕ ਐਮਰਜੈਂਸੀ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਉਚ ਪੱਧਰੀ ਕਮੇਟੀ ਦੇ ਆਗੂ ਜਿਲ੍ਹਾ ਕਮੇਟੀ ਸਮੂਹ ਬਲਾਕ ਪ੍ਰਧਾਨ ਅਤੇ ਜਿਲ੍ਹਾ ਡੈਲੀਗੇਟ ਨੇ ਫੈਸਲਾ ਕੀਤਾ ਗਿਆ ।ਅੱਜ ਮਿਤੀ 26-7-2021 ਨੂੰ ਕਾਂਗਰਸ ਦੇ ਮੌਜੂਦਾ ਐਮ ਐਲ ਏ ਸਰਦਾਰ ਕੁਸ਼ਲਦੀਪ ਸਿੰਘ ਢਿੱਲੋਂ ਅਤੇ OSD ਸੰਨੀ ਬਰਾੜ ਮੁੱਖ ਮੰਤਰੀ ਪੰਜਾਬ ਦੀਆਂ ਕੋਠੀਆਂ ਦਾ ਘਿਰਾਉ ਵੱਡੇ ਪੱਧਰ ਤੇ ਕਰਾਗੇ ਅਤੇ ਇਨ੍ਹਾਂ ਨੂੰ 2017 ਦੀਆ ਵਿਧਾਨ ਸਭਾ ਚੋਣਾਂ ਸਮੇਂ ਸਾਡੇ ਨਾਲ ਕੀਤੇ ਵਾਅਦੇ ਯਾਦ ਕਰਵਾਗੇ ਅਤੇ ਇਹ ਵੀ ਚੇਤਾਵਨੀ ਦਿੰਦੇ ਹਾ ਕਿ ਜੇਕਰ ਰਹਿੰਦੇ ਸਮੇਂ ਵਿੱਚ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਪੂਰਨ ਤੌਰ ਵਿਰੋਧ ਕਰਾਂਗੇ। ਜਾਣਕਾਰੀ ਦਿੰਦੇ ਹੋਏ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ ਰਸ਼ਪਾਲ ਸਿੰਘ ਸੰਧੂ ਅਤੇ ਜਿਲ੍ਹਾ ਜਰਨਲ ਸਕੱਤਰ ਡਾਕਟਰ ਗੁਰਤੇਜ ਮਚਾਕੀ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਅਤੇ ਉਹਨਾਂ ਸਮੂਹ ਬਲਾਕ ਪ੍ਰਧਾਨਾਂ ਨੂੰ ਕਿਹਾ ਕਿ ਸਾਰੇ ਬਲਾਕਾਂ ਦੇ ਪ੍ਰਧਾਨਾਂ ਨੂੰ ਬੇਨਤੀ ਹੈ ਕਿ ਆਪਣੇ ਆਪਣੇ ਬਲਾਕਾਂ ਦੇ ਸਾਰੇ ਮੈਂਬਰਾਂ ਦਾ ਹਾਜਰ ਹੋਣਾ ਬਹੁਤ ਜਰੂਰੀ ਹੈ ਤਾਂ ਇਹ ਲੜਾਈ ਸਾਡੀ ਸਾਰਿਆਂ ਦੀ ਹੈ ।ਹਰੇਕ ਮੈਂਬਰ ਨੇ ਪੂਰੇ ਅਨੁਸ਼ਾਸ਼ਨ ਵਿੱਚ ਰਹਿਕੇ ਰੋਸ ਪ੍ਰਦਰਸ਼ਨ ਕਰਨਗੇ । ਇਸ ਪ੍ਦਸ਼ਨ ਗੁਰਦੁਆਰਾ ਮਾਈ ਗੋਦੜੀ ਸਾਹਿਬ ਕੋਟਕਪੂਰਾ ਰੋਡ ਫਰੀਦਕੋਟ ਤੋਂ ਸਵੇਰੇ ਠੀਕ 9;00 ਵਜੇ ਸੁਰੂ ਹੋਵੇਗਾ।