ਮਹਿਲ ਕਲਾਂ/ਬਰਨਾਲਾ- 26 ਜੁਲਾਈ- (ਗੁਰਸੇਵਕ ਸੋਹੀ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ:295) ਦੇ ਜ਼ਿਲ੍ਹਾ ਨਵਾਂਸ਼ਹਿਰ ਦੀ ਜ਼ਿਲਾ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ ।ਜਿਸ ਵਿਚ ਡਾ ਬਖਸ਼ੀਸ਼ ਸਿੰਘ ਕਰਨ ਹਸਪਤਾਲ ਬੰਗਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਅਤੇ ਸੂਬਾ ਵਾਈਸ ਕੈਸ਼ੀਅਰ ਡਾ ਸੁਰਿੰਦਰਪਾਲ ਸਿੰਘ ਜੈਨਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਗਰੀਬ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਿੱਚ ਨਾਕਾਮ ਰਹੀ ਹੈ। ਡਾ ਬਖਸ਼ੀਸ਼ ਸਿੰਘ ਸਰਜੀਕਲ ਸਪੈਸ਼ਲਿਸਟ ਨੇ ਕੋਰੋਨਾ ਦੀ ਤੀਜੀ ਲਹਿਰ ਪ੍ਰਤੀ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਚਣ ਲਈ ਅਤੇ ਆਪਣੇ ਲੋਕਾਂ ਨੂੰ ਬਚਾਉਣ ਲਈ ਕਿਹਾ।
ਜ਼ਿਲ੍ਹਾ ਪ੍ਰਧਾਨ ਡਾ ਬਲਕਾਰ ਕਟਾਰੀਆ ਨੇ ਕਿਹਾ ਕਿ ਇਹ ਸਮੱਸਿਆ ਲੋਕਾਂ ਦੀ ਜਿੰਦ ਜਾਨ ਨਾਲ ਜੁੜੀ ਹੋਈ ਹੈ। ਅਗਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬੰਦ ਕੀਤਾ ਜਾਂਦਾ ਹੈ ਤਾਂ ਸਾਡੇ ਲੋਕ ਮੌਜੂਦਾ ਸਰਕਾਰ ਅਤੇ ਸਰਕਾਰੀ ਤੰਤਰ ਵਿਰੁੱਧ ਸੰਘਰਸ਼ ਕਰਨਗੇ ।
ਇਸ ਤੋਂ ਇਲਾਵਾ ਡਾ ਜਸਬੀਰ ਸਿੰਘ ਗੜ੍ਹੀ ਪ੍ਰਧਾਨ ਸੜੋਆ, ਡਾ ਪ੍ਰੇਮ ਸਲੋਹ ਜ਼ਿਲ੍ਹਾ ਸਕੱਤਰ, ਡਾ ਕਸ਼ਮੀਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਡਾ ਬਲਵਿੰਦਰ ਸਿੰਘ ਗਰਚਾ ਸੂਬਾ ਆਗੂ ,ਡਾ ਅਨੂਪਿੰਦਰ ਜ਼ਿਲਾ ਆਰਗੇਨਾਈਜ਼ਰ, ਡਾ ਸਤਨਾਮ ਬਜੀਦਪੁਰ ,ਡਾ ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਜ਼ਿਲ੍ਹੇ ਦੇ ਡਾਕਟਰ ਸਾਹਿਬਾਨ ਹਾਜ਼ਰ ਸਨ ।