ਜ਼ਾਲਮ ਸਰਕਾਰਾਂ ਦਾ ਹੰਕਾਰ ਤੋੜ ਕੇ ਹੀ ਦਮ ਲਵਾਂਗੇੇ - ਨਿਰਭੈ ਸਿੰਘ
ਦਿੱਲੀ - 2 ਅਗਸਤ - (ਗੁਰਸੇਵਕ ਸਿੰਘ ਸੋਹੀ)- ਸੈਂਟਰ ਸਰਕਾਰ ਵੱਲੋਂ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਅੱਠ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਉੱਪਰ ਸੰਯੁਕਤ ਕਿਸਾਨ, ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ ਨੇ ਨਵੀਂ ਕਰਵਟ ਲਈ ਹੈ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਜਮੀਨਾਂ ਦੀ ਰਾਖੀ ਲਈ ਰੋਹਲੀ ਗਰਜ ਪਾਰਲੀਮੈਂਟ ਦੇ ਬਿਲਕੁਲ ਨੇੜਿਉਂ ਸੁਣਾਈ ਦੇਣ ਲੱਗੀ ਹੈ।ਇਸ ਰੋਹਲੀ ਗਰਜ ਨੇ ਹਾਕਮਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ। ਪ੍ਰੈੱਸ ਨਾਲ ਸੰਪਰਕ ਕਰਨ ਤੇ ਬੀਕੇਯੂ ਰਾਜੇਵਾਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਇਹ ਹੈ ਅੱਜ ਪਾਰਲੀਮੈਂਟ ਚ' ਹਾਕਮਾਂ ਨੂੰ ਕਿਸਾਨ ਮਜ਼ਦੂਰਾਂ ਦੀਆਂ ਲਲਕਾਰਾਂ ਸੁਣਾਈ ਸੁਣਾਈ ਦੇਣ ਲੱਗ ਪਈਆਂ ਹਨ । ਇਹ ਅਸਲ ਮਾਅਨਿਆਂ ਵਿੱਚ ਅਹਿਮ ਪ੍ਰਾਪਤੀ ਵਜੋਂ ਵੇਖਿਆ ਜਾਣ ਵਾਲਾ ਵਰਤਾਰਾ ਹੈ ਜੋ ਸਦੀਵੀ ਯਾਦ ਬਣ ਰਹੇਗਾ। ਇਹ ਬਦਲ ਹਾਕਮਾਂ ਨੂੰ ਭੁਤ ਬਣ ਡਰਾ ਰਿਹਾ ਹੈ। ਇਸੇ ਕਰਕੇ ਮੋਦੀ ਹਕੂਮਤ ਦਾ ਇੱਕ ਤੋਂ ਬਾਅਦ ਦੂਜਾ ਮੰਤਰੀ ਅੱਭੜਵਾਹ ਬੇਸਿਰ ਪੈਰ ਜਬਲੀਆਂ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਹੋਣ ਨਹੀਂ ਦਿੱਤਾ ਜਾਵੇਗਾ ਅਤੇ ਮੋਦੀ ਹਕੂਮਤ ਦਾ ਹੰਕਾਰ ਤੋੜਨ ਲਈ ਕਿਸਾਨ ਅੰਦੋਲਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਅਤੇ ਨਵਾਂ ਐਮਐਸਪੀ ਗਰੰਟੀ ਵਾਲਾ ਕਾਨੂੰਨ ਬਨਾਉਣ ਤੱਕ ਹੋਰ ਵਧੇਰੇ ਠਰੰਮੇ, ਸਿਦਕ, ਦਲੇਰੀ, ਜੋਸ਼ ,ਸੰਜਮ ਅਤੇ ਦ੍ਰਿੜਤਾ ਨਾਲ ਜਾਰੀ ਰਹੇਗਾ। ਇਸ ਸਮੇਂ ਉਨ੍ਹਾਂ ਨਾਲ ਸੁਰਜੀਤ ਸਿੰਘ, ਨਿਰਭੈ ਸਿੰਘ, ਮੁਖਤਿਆਰ ਸਿੰਘ ਬੀਹਲਾ ਖੁਰਦ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਹਾਕਮ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਬਰਨਾਲਾ, ਕਰਨੈਲ ਸਿੰਘ ਕੁੁਰੜ, ਜਗਜੀਤ ਸਿੰਘ ਚੰਨਣਵਾਲ, ਮਣੀ ਚੰਨਣਵਾਲ, ਰਜਿੰਦਰ ਸਿੰਘ ਕੋਟ ਪਨੈਚ, ਓਂਕਾਰ ਸਿੰਘ ਜ.ਸ.ਪੰਜਾਬ, ਰਾਮ ਸਿੰਘ, ਭਿੰਦਰ ਸਿੰਘ ਜ਼ਿਲ੍ਹਾ ਫਤਹਿਗੜ੍ਹ, ਬਲਵੰਤ ਸਿੰਘ ਰਾਜੇਵਾਲ ਬਲਾਕ ਪ੍ਰਧਾਨ, ਜਰਨੈਲ ਸਿੰਘ ਰਾਜੇਵਾਲ, ਭੁਪਿੰਦਰ ਸਿੰਘ, ਅਵਤਾਰ ਸਿੰਘ ਹਾਜ਼ਰ ਸਨ