You are here

ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦਾ 24 ਵਾਂ ਬਰਸੀ ਸਮਾਗਮ ਵਿੱਚ ਬੀ ਕੇ ਯੂ ਬਲਵੀਰ ਸਿੰਘ ਰਾਜੇਵਾਲ ਲਵਾਉਣਗੇ ਹਾਜ਼ਰੀ- ਨਿਰਭੈ ਸਿੰਘ ਗਿਆਨੀ  

ਮਹਿਲਕਲਾਂ/ਬਰਨਾਲਾ- 10 ਅਗਸਤ- (ਗੁਰਸੇਵਕ ਸਿੰਘ ਸੋਹੀ)- ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੀ     24 ਵੇਂ ਬਰਸੀ ਸਮਾਗਮ ਵਿੱਚ 12 ਅਗਸਤ ਨੂੰ ਬੀਕੇਯੂ ਬਲਵੀਰ ਸਿੰਘ ਰਾਜੇਵਾਲ ਪਹੁੰਚ ਕੇ ਆਪਣੇ ਕੀਮਤੀ ਵਿਚਾਰ ਪੇਸ ਕਰਨਗੇ । ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਨੇ ਕਿਹਾ ਹੈ ਕਿ 24 ਸਾਲ ਪਹਿਲਾਂ ਮਹਿਲਕਲਾਂ ਦੀ ਧਰਤੀ ਤੋਂ ਸ਼ੁਰੂ ਹੋਈ ਔਰਤ ਜਬਰ ਵਿਰੋਧੀ ਜੰਗ ਹੋਰ ਵਧੇਰੇ ਜੋਸ਼ ਨਾਲ ਜਾਰੀ ਹੈ।ਸਗੋਂ ਹੁਣ ਤਾਂ ਇਹ ਜੰਗ ਮੌਜੂਦਾ ਦੌਰ ਚ ਸੰਸਾਰ ਭਰ ਦੇ ਲੋਕਾਂ ਦਾ ਧਿਆਨ ਖਿੱਚ ਰਹੇ ਕਿਸਾਨ ਅੰਂਦੋਲਨ ਨੂੰ ਸਮਰਪਿਤ ਕਰ ਦਿੱਤੀ ਹੈ।ਕਿਉਂਕਿ ਮੋਦੀ ਹਕੂਮਤ ਨੇ ਕਿਸਾਨੀ ਨੂੰ ਤਬਾਹੀ ਵੱਲ ਧੱਕਣ ਸਮੇਤ ਪੇਂਡੂ ਸੱਭਿਅਤਾ ਦੇ ਉਜਾੜੇ ਲਈ ਲਿਆਂਦੇ ਤਿੰਨ ਖੇਤੀ ਵਿਰੋਧੀ ਬਿਲ ਅਤੇ ਬਿਜਲੀ ਬਿਲ-2021 ਲਿਆਕੇ ਵੱਡੀ ਚੁਣੌਤੀ ਪੇਸ਼ ਕੀਤੀ ਹੈ।ਮੋਦੀ ਹਕੂਮਤ ਸਾਮਰਾਜ ਤਾਕਤਾਂ ਸਮੇਤ ਚੰਦ ਕੁ ਅਮੀਰ ਘਰਾਣਿਆਂ ਦੇ ਲੁਟੇਰੇ ਹਿੱਤਾਂ ਲਈ ਕਰੋੜਾਂ ਕਰੋੜ ਲੋਕਾਂ ਸਮੇਤ ਪੇਂਡੂ ਸੱਭਿਅਤਾ ਦੇ ਉਜਾੜਨ ਤੇ ਤੁਲੀ ਹੋਈ ਹੈ। ਇਸ ਲਈ ਆਪਣਾ ਨੈਤਿਕ ਫਰਜ ਹੈ ਕਿ ਕਿਸਾਨ ਅੰਦੋਲਨ ਦੀ ਜਿੱਤ ਲਈ ਵੱਧ ਤੋਂ ਵੱਧ ਆਪਣਾ ਬਣਦਾ ਯੋਗਦਾਨ ਪਾਈਏ। ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਕਲਾਂ ਦੀ ਇਤਿਹਾਸਕ ਧਰਤੀ ਉੱਤੇ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਅੱਠ ਮਹੀਨੇ ਤੋਂ ਵੀ ਵਧੇਰੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀ ਸੰਯੁਕਤ ਕਿਸਾਨ ਮੋਰਚਾ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ ।ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਗਹਿਲ ਸਾਧੂ ਸਿੰਘ ਛੀਨੀਵਾਲ, ਦਰਬਾਰ ਸਿੰਘ ਗਹਿਲ, ਹਾਕਮ ਸਿੰਘ ਮੀਤ ਪ੍ਰਧਾਨ, ਜੱਗੀ ਪ੍ਰਧਾਨ ਚੰਨਣਵਾਲ, ਮਨੀ ਚੰਨਣਵਾਲ,  ਸਾਬਕਾ ਅਮਰਜੀਤ ਸਿੰਘ ਸਰਪੰਚ ਗਹਿਲ, ਮੁਖਤਿਆਰ ਸਿੰਘ ਬੀਹਲਾ ਖ਼ੁਰਦ, ਹਰਦੇਵ ਸਿੰਘ ਕਾਕਾ ਆਦਿ ਹਾਜ਼ਰ ਸਨ ।