ਜਗਰਾਓਂ 14 ਅਗਸਤ ( ਅਮਿਤ ਖੰਨਾ ) ਡੀ.ਏ.ਵੀ.ਸੀ ਪਬਲਿਕ ਸਕੂਲ, ਜਗਰਾਉ ਵਿਖੇ ਅੱਜ ਅਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਨਰਸਰੀ ਤੋਂ ਲੈ ਕੇ ਦੂਸਰੀ ਜਮਾਤ ਦੇ ਬੱਚਿਆਂ ਨੇ ਬੜੇ ਜੋਸ਼ ਨਾਲ ਹਿੱਸਾ ਲਿਆ। ਬੱਚਿਆਂ ਨੇ ਅਧਿਆਪਕਾਂ ਦੀ ਨਿਗਰਾਨੀ ਵਿੱਚ ਤਿਰੰਗਾ ਝੰਡਾ, ਵਾਲ ਹੈਂਗਿੰਗ , ਹੈਂਡ ਬੈਂਡ ਆਦਿ ਚੀਜ਼ਾਂ ਆਪਣੇ ਹੱਥੀਂ ਤਿਆਰ ਕੀਤੀਆਂ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ।ਕੁਝ ਬੱਚਿਆਂ ਵੱਲੋਂ ਨਾਚ ਦੇ ਨਾਲ ਕਵਿਤਾ ਗਾਇਣ ਰਾਹੀਂ ਪੇਸ਼ਕਾਰੀ ਦਿੱਤੀ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਸ੍ਰੀ ਬਿ੍ਜ ਮੋਹਨ ਬੱਬਰ ਜੀ ਨੇ ਬੱਚਿਆਂ ਦਾ ਉਤਸ਼ਾਹ ਵਧਾਉਂਦਿਆਂ ਹੋਇਆਂ ਉਹਨਾਂ ਨੂੰ ਦੇਸ਼ ਦੇ ਪ੍ਰਤੀ ਦੇਸ਼ ਭਗਤੀ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਹਮੇਸ਼ਾ ਦੇਸ਼ ਦੀ ਸੁਰੱਖਿਆ ਲਈ ਵਚਨਬੱਧ ਹੋਣ ਲਈ ਕਿਹਾ । ਉਹਨਾਂ ਨੇ ਬੱਚਿਆਂ ਨੂੰ ਅਮੁੱਲ ਅਜਾਦੀ ਦਾ ਮਹੱਤਵ ਸਮਝਣ ,ਆਪਣੇ ਦੇਸ਼ ਨਾਲ ਪਿਆਰ ਕਰਨ ਅਤੇ ਦੇਸ਼ਵਾਸੀਆਂ ਦੇ ਲਈ ਸਤਿਕਾਰ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ ।ਉਹਨਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੀ ਯਾਦ ਨੂੰ ਹਮੇਸ਼ਾ ਦਿਲ ਵਿੱਚ ਵਸਾਉਣ ਲਈ ਵੀ ਕਿਹਾ। ਅੰਤ ਵਿੱਚ ਉਨ•ਾਂ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ ਦਿੱਤੀਆਂ।