You are here

ਸਾਬਕਾ ਡੀਜੀਪੀ ਪੰਜਾਬ ਦੀ ਹੋਈ ਗ੍ਰਿਫਤਾਰੀ  

ਚੰਡੀਗੜ੍ਹ ,18 ਅਗਸਤ    (ਇਕਬਾਲ ਸਿੰਘ ਰਸੂਲਪੁਰ, ਮਨਜਿੰਦਰ ਗਿੱਲ)  ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਡੀ ਜੀ ਪੀ ਸੁਮੇਧ ਸੈਣੀ ਨੂੰ ਅੱਜ ਵਿਜੀਲੈਂਸ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ  ।ਮਿਲੀ ਸੂਚਨਾ ਅਨੁਸਾਰ ਅੱਜ ਦੇਰ ਸ਼ਾਮ ਨੂੰ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਖ਼ਿਲਾਫ਼  ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਲਈ ਮੁਹਾਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਜੋ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ  ਇਸ ਤੋਂ ਬਾਅਦ ਉਨ੍ਹਾਂ ਮਾਣਯੋਗ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਚ ਗ੍ਰਿਫ਼ਤਾਰੀ ਉੱਤੇ ਰੋਕ ਲਗਾ ਦਿੱਤੀ ਗਈ ਸੀ  । ਜਾਣਕਾਰੀ ਅਨੁਸਾਰ  ਗ੍ਰਿਫ਼ਤਾਰੀ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਮਿਲੀ ਜ਼ੈੱਡ ਸਕਿਊਰਿਟੀ ਨੂੰ ਹਟਾ ਦਿੱਤਾ ਗਿਆ । ਸੁਮੇਧ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਨੂੰ ਉਨ੍ਹਾਂ ਵਿਰੁੱਧ ਨਵੀਂਆਂ ਧਰਾਵਾਂ ਅਧੀਨ ਕਾਰਵਾਈ ਕਰਨ ਤੋਂ ਰੋਕਿਆ ਜਾਵੇ  ਪਰ ਹਾਈ ਕੋਰਟ ਨੇ ਅੱਗੋਂ ਉਨ੍ਹਾਂ ਨੂੰ ਝਾੜ ਪਾ ਦਿੱਤੀ ਸੀ  । ਜਿਸ ਕਾਰਨ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪਈ  ।ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸੈਣੀ ਇਸ ਗੱਲ ਤੋਂ ਦੁਖੀ ਸਨ ਕਿ ਵਿਜੀਲੈਂਸ ਉਨ੍ਹਾਂ ਨੂੰ ਦੱਸੇ ਬਿਨਾਂ ਹੀ ਨਵੀਂਆਂ ਧਰਾਵਾਂ ਅਧੀਨ ਉਨ੍ਹਾਂ ਉਪਰ ਕੇਸ ਦਰਜ ਕਰ ਰਹੀ ਹੈ  ।