ਜਗਰਾਉਂ 25 ਅਗਸਤ (ਅਮਿਤ ਖੰਨਾ ) ਜੀ.ਐੱਚ.ਜੀ. ਅਕੈਡਮੀ ਵਿਖੇ ਕਹਾਣੀ ਮੁਕਾਬਲਾ ਕਰਵਾਇਆ ਗਿਆ ਜਿਸ ਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ•ਕੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ਚਾਰੋਂ ਹਾਊੁਸ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਹਾਊੁਸ ਦੇ ਵਿਦਿਆਂਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਦੇ ਹੋਏ ਕਹਾਣੀ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਨਾਟਕੀ ਰੂਪ ਵਿਚ ਪੇਸ਼ ਕੀਤਾ | ਹਰ ਕਹਾਣੀ ਆਪਣੇ ਆਪ ਵਿਚ ਇਕ ਸੰਦੇਸ਼ ਦਿੰਦੀ ਸੀ | ਜਿਸ ਤੋਂ ਵਿਦਿਆਰਥੀਆਂ ਨੂੰ ਸਹੀ ਸੇਧ ਲੈਣ ਦੀ ਪ੍ਰੇਰਨਾ ਮਿਲੀ | ਇਸ ਮੌਕੇ ਤੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਕਿਹਾ ਕਿ ਇਹੋ ਜਿਹੀਆਂ ਪ੍ਰਤੀਯੋਗਤਾਵਾਂ ਭਵਿੱਖ ਵਿਚ ਵੀ ਕਰਵਾਈਆਂ ਜਾਣਗੀਆਂ ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਨ | ਕਹਾਣੀ ਪ੍ਰਤੀਯੋਗਤਾ ਤੋਂ ਬਾਅਦ ਨਤੀਜੇ ਐਲਾਨੇ ਗਏ ਜਿਸ ਵਿਚ ਕਰਮਵਾਰ ਜ਼ੋਰਾਵਰ ਹਾਊਸ ਨੇ ਪਹਿਲਾ ਸਥਾਨ, ਅਜੀਤ ਹਾਊਸ ਨੇ ਦੂਸਰਾ ਸਥਾਨ ਹਾਸਲ ਕੀਤਾ