You are here

ਦਿੱਲੀ ਸਿੰਘੂ ਵਾਰਡਰ ਵਿਖੇ ਬੀਕੇਯੂ ਰਾਜੇਵਾਲ ਵੱਲੋਂ ਪਿੰਡ ਇਸਮੇੈਲਪੁਰ ਦੀ ਨਵੀਂ ਇਕਾਈ ਦਾ ਗਠਨ  

ਦਿੱਲੀ , 28 ਅਗਸਤ- (ਗੁਰਸੇਵਕ ਸਿੰਘ ਸੋਹੀ)- ਸਿੰਘ‍ੁੂ ਬਾਰਡਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ। ਜਿਸ ਵਿੱਚ ਬੀਕੇਯੂ ਰਾਜੇਵਾਲ ਜ਼ਿਲ੍ਹਾ ਬਰਨਾਲਾ ਦੇ ਆਗੂ ਨਿਰਭੈ ਸਿੰਘ ਗਿਆਨੀ ਅਤੇ ਬਲਾਕ ਖੰਨਾ ਦੇ ਆਗੂ ਬਲਵੰਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਇਸ ਸਮੇਂ ਪਿੰਡ ਇਸਮੈਲਪੁਰ ਤਹਿਸੀਲ ਖੰਨਾ ਜ਼ਿਲ੍ਹਾ (ਲੁਧਿਆਣਾ) ਦੀ ਪਿੰਡ ਲੈਵਲ ਇਕਾਈ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਚ ਹੁਣ ਦੇਸ਼ ਦੇ ਸਮੁੱਚੇ ਲੋਕ ਜਾਗਰੂਕ ਹੋ ਚੁੱਕੇ ਹਨ ਤੇ ਖ਼ਾਸਕਰ ਨੌਜਵਾਨ ਪੀੜ੍ਹੀ ਹੁਣ ਇੰਨਾ ਕਿਸਾਨੀ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਇਸੇ ਕਾਰਨ ਮੋਦੀ ਸਰਕਾਰ ਬੌਖਲਾ ਚੁੱਕੀ ਹੈ ਤੇ ਕਿਸਾਨੀ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ ।ਪਰ ਹੁਣ ਲੋਕ ਜਿੰਨਾ ਚਿਰ ਇਹ ਕਾਨੂੰਨ ਵਾਪਸ ਨਹੀਂ ਹੁੰਦੇ ਪਿੱਛੇ ਨਹੀਂ ਮੁੜਨਗੇ ।ਮੀਟਿੰਗ ਉਪਰੰਤ ਨਵੀਂ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਚੁਣੀ ਗਈ ਕਮੇਟੀ ਵਿੱਚ ਗੁਰਚਰਨ ਸਿੰਘ, ਹਰਦੀਪ ਸਿੰਘ, ਬੇਅੰਤ ਸਿੰਘ, ਸੁਦਾਗਰ ਸਿੰਘ, ਸੁਰਜੀਤ ਸਿੰਘ, ਰਮਨਪ੍ਰੀਤ ਸਿੰਘ, ਜਗਰੂਪ ਸਿੰਘ, ਸੁਖਵਿੰਦਰ ਸਿੰਘ, ਬਹਾਦਰ ਸਿੰਘ, ਜਗਰੂਪ ਸਿੰਘ ਜੱਗੀ, ਰਵਿੰਦਰ ਸਿੰਘ ਨੂੰ ਅਹੁਦੇਦਾਰ ਚੁਣਿਆ ਗਿਆ ।ਇਸ ਮੌਕੇ ਨੌਜਵਾਨਾਂ ਨੇ ਆਗੂਆਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਉਨ੍ਹਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਨੂੰ ਠੇਸ ਨਹੀਂ ਪਹੁੰਚਣ ਦੇਣਗੇ ਅਤੇ ਕਿਸਾਨੀ ਸੰਘਰਸ਼ਾਂ ਵਿਚ ਵਧ ਚਡ਼੍ਹ ਕੇ ਹਿੱਸਾ ਲੈਣਗੇ  ।