ਜਗਰਾਉਂ 28 ਅਗਸਤ (ਅਮਿਤ ਖੰਨਾ, ) ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਵਿੱਦਿਅਕ ਸੰਸਥਾਵਾਂ ਸਰਬ-ਧਰਮ ਦੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੀਆਂ ਹਨ। ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਇਸ ਤਿਉਹਾਰ ਨੂੰ ਸਕੂਲ ਵਿਖੇ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਇਆ ਗਿਆ। ਕਿੰਡਰ ਗਾਰਡਨ ਦੇ ਬੱਚਿਆਂ ਨੇ ਜਨਮ ਅਸ਼ਟਮੀ ਨਾਲ ਸੰਬੰਧਿਤ ਚਾਰਟ ਬਣਾ ਕੇ ਪੇਸ਼ ਕੀਤੇ ਜਿਹਨਾਂ ਵਿਚ ਉਹਨਾਂ ਨੇ ਸ਼੍ਰੀ ਕ੍ਰਿਸ਼ਨ ਜੀ ਨੂੰ ਵੱਖ-ਵੱਖ ਰੂਫਾ ਵਿਚ ਦਰਸਾਇਆ। ਇਸ ਦੇ ਨਾਲ ਹੀ ਬੱਚਿਆ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਸੰਬੰਧੀ ਗੱਲਾਂ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਸਾਰੇ ਹੀ ਸਮਾਜ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਹਰ ਧਰਮ ਦੇ ਰੀਤੀ-ਰਿਵਾਜ਼ ਅਤੇ ਤਿਉਹਾਰਾਂ ਤੋਂ ਜਾਣੂੰ ਕਰਵਾਉਣਾ ਸਾਡਾ ਫ਼ਰਜ਼ ਬਣਦਾ ਹੈ ਤਾਂ ਜੋ ਇਹ ਸਮਾਜ ਦੇ ਸੂਝਵਾਨ ਨਾਗਰਿਕ ਬਣ ਸਕਣ ਤੇ ਕਿਸੇ ਭੇਦ-ਭਾਵ ਜਾਂ ਵਿਤਕਰੇ ਦੀ ਭਾਵਨਾ ਨਾ ਰੱਖਣ। ਇਸ ਮੌਕੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਨੇ ਵੀ ਇਸ ਤਿਉਹਾਰ ਦੀ ਵਧਾਈ ਦਿੱਤੀ।