ਜਗਰਾਉਂ 30 ਅਗਸਤ ( ਅਮਿਤ ਖੰਨਾ ) ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁਚਾਉਣ ਦੇ ਸੰਕਲਪ ਅਧੀਨ ਪਾਰਟੀ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਨਾਂ ਬੇਹੱਦ ਜ਼ਰੂਰੀ ਹੈ,ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਐਸ ਆਰ ਕਲੇਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।ਇਸ ਮੌਕੇ ਉਨ੍ਹਾਂ ਜਗਦੀਸ਼ਰ ਸਿੰਘ ਭੋਲਾ ਨੂੰ ਜ਼ਿਲ੍ਹਾ ਲੁਧਿਆਣਾਂ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ।ਇਸ ਮੌਕੇ ਸ੍ਰੀ ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਤੇ ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਾਈ ਜਗਦੀਸ਼ਰ ਸਿੰਘ ਭੋਲਾ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵਫ਼ਾਦਾਰੀ ਤੇ ਮਿਹਨਤ ਨੂੰ ਦੇਖਦੇ ਉਨ੍ਹਾਂ ਨੂੰ ਇਹ ਸੇਵਾ ਬਖਸ਼ਿਸ਼ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਸ:ਭੋਲਾ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਨਾਲ ਸਾਬਕਾ ਚੇਅਰਮੈਨ ਸ.ਕਮਲਜੀਤ ਸਿੰਘ ਮੱਲਾ, ਸਰਕਲ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਹਲਕਾ ਯੂਥ ਪ੍ਰਧਾਨ ਜੱਟ ਗਰੇਵਾਲ, ਹਰਮੀਤ ਸਿੰਘ ਰਾਏ, ਨਰੇਸ਼ ਵਰਮਾ,ਗਗਨਦੀਪ ਸਿੰਘ ਸਰਨਾ, ਇੰਦਰਪਾਲ ਸਿੰਘ ਬਸ਼ੇਰ ਤੇ ਹੋਰ।