ਨਾਨਕਸਰ ਕਲੇਰਾਂ (ਬਲਵੀਰ ਸਿੰਘ ਬਾਠ) ਲੁਧਿਆਣੇ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਿੰਡ ਕਾਉਂਕੇ ਕਲਾਂ ਵਿਖ਼ੇ ਮਹਾਨ ਤਪੱਸਵੀ ਧੰਨ ਧੰਨ ਬਾਬਾ ਰੋਡੂ ਜੀ ਦੀ ਯਾਦ ਨੂੰ ਸਮਰਪਤ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਮਿਤੀ 5ਅਤੇ 6 ਤਰੀਕ ਨੂੰ ਕਰਵਾਇਆ ਜਾ ਰਿਹਾ ਹੈ ਜਨਸੰਘ ਦੇ ਨਿੳੂਜ਼ ਨਾਲ ਗੱਲਬਾਤ ਕਰਦਿਆਂ ਮੁੱਖ ਪ੍ਰਬੰਧਕ ਬਾਬਾ ਪ੍ਰੀਤਮ ਸਿੰਘ ਬਿੱਲੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਰੋਡੂ ਜੀ ਦੀ ਯਾਦ ਨੂੰ ਸਮਰਪਤ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਮਿਤੀ 5 ਤਰੀਕ ਨੂੰ ਬੀਵੀਆਂ ਬਾਬਾ ਰੋਡੂ ਜੀ ਨੂੰ ਨਤਮਸਤਕ ਹੋ ਗਏ ਬਾਬਾ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ ਅਤੇ ਮਿਤੀ 6 ਤਰੀਕ ਨੂੰ ਭਾਈਆਂ ਦੀ ਆਮ ਸੰਗਤਾਂ ਬਾਸਤੇ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ ਇਸ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਓਬਡ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਦੇ ਨਿਯਮਾਂ ਦੇ ਵਿਸੇਸ਼ ਤੌਰ ਤੇ ਪਾਲਣਾ ਕੀਤੀ ਜਾਵੇਗੀ ਇਸ ਸਮੇਂ ਪ੍ਰਧਾਨ ਪ੍ਰੀਤਮ ਸਿੰਘ ਬਿੱਲੂ ਤੋਂ ਇਲਾਵਾ ਸਾਰੇ ਕਮੇਟੀ ਮੈਂਬਰ ਹਾਜ਼ਰ ਸਨ